05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ-ਦੌਲਤਪੁਰ

ਵਡਾਲਾ ਗ੍ਰੰਥੀਆਂ, 4 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਹਿੱਤੀ ਯੋਜਨਾਵਾਂ ਕਰ ਕੇ ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ, ਜਿਸ ਕਰਕੇ ਸੂਬੇ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ‘ਆਪ’ ਆਗੂ ਮਿੱਤਰਪਾਲ ਸਿੰਘ ਦੌਲਤਪੁਰ ਨੇ ਕੀਤਾ।

Ad Position 21
No active advertisement
ਮਿੱਤਰਪਾਲ ਸਿੰਘ ਦੌਲਤਪੁਰ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ। 05-08-2026
ਵਡਾਲਾ ਗ੍ਰੰਥੀਆਂ, 4 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਹਿੱਤੀ ਯੋਜਨਾਵਾਂ ਕਰ ਕੇ ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ, ਜਿਸ ਕਰਕੇ ਸੂਬੇ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ‘ਆਪ’ ਆਗੂ ਮਿੱਤਰਪਾਲ ਸਿੰਘ ਦੌਲਤਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਵਿਚ ਰਿਕਾਰਡ ਪੱਧਰ ’ਤੇ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਣਗੌਲਿਆ ਰਹਿਣ ਵਾਲਾ ਬਟਾਲਾ ਹਲਕਾ ਹੁਣ ਵਿਕਾਸ ਦੇ ਮਾਮਲੇ ਵਿਚ ਨਵੀਂ ਪਛਾਣ ਬਣਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਕਾਰਨ ਲਗਪਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਰਾਤ ਦੇ ਨਾਲ-ਨਾਲ ਦਿਨ ਵੇਲੇ ਵੀ ਖੇਤੀ ਲਈ ਬਿਜਲੀ ਉਪਲੱਬਧ ਕਰਵਾਈ ਜਾ ਰਹੀ ਹੈ। ਸ: ਦੌਲਤਪੁਰ ਨੇ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਲਈ ਵਿੱਤੀ ਸਹਾਇਤਾ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਮੁਫ਼ਤ ਬੱਸ ਸੇਵਾ ਵਰਗੀਆਂ ਸਕੀਮਾਂ ਲੋਕਾਂ ਨੂੰ ਵੱਡਾ ਲਾਭ ਪਹੁੰਚਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਅਗਸਤ ਨੂੰ ਫ਼ਤਹਿਗੜ੍ਹ ਚੂੜੀਆਂ ’ਚ ਹੋਵੇਗਾ ਰੋਸ ਮੁਜ਼ਾਹਰਾ-ਜ਼ਿਲ੍ਹਾ ਪ੍ਰਧਾਨ ਮੰਜਿ...
Ad Position 24
No active advertisement