05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਾਰਡ ਨੰਬਰ-5 ’ਚ ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਲਿਆ ਜਾਇਜ਼ਾ

ਪਠਾਨਕੋਟ, 4 ਅਗਸਤ (ਸੁਮਿਤ)-ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਤੇ ਲੋਕਾਂ ਨੂੰ ਗੰਦਗੀ ਤੋਂ ਰਾਹਤ ਦਿਵਾਉਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਵਾਰਡ ਨੰਬਰ-5 ’ਚ ਪਹੁੰਚੇ । ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ, ਖੱਤਰੀ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ, ਵਾਰਡ ਪਾਰਸ਼ਦ ਸੁਸ਼ਮਾ ਦੇਵੀ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸਮੀਰ ਸ਼ਾਰਦਾ ਵੀ ਮੌਜੂਦ ਸਨ ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੁਮਿਤ)-ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਤੇ ਲੋਕਾਂ ਨੂੰ ਗੰਦਗੀ ਤੋਂ ਰਾਹਤ ਦਿਵਾਉਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਵਾਰਡ ਨੰਬਰ-5 ’ਚ ਪਹੁੰਚੇ । ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ, ਖੱਤਰੀ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ, ਵਾਰਡ ਪਾਰਸ਼ਦ ਸੁਸ਼ਮਾ ਦੇਵੀ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸਮੀਰ ਸ਼ਾਰਦਾ ਵੀ ਮੌਜੂਦ ਸਨ । ਨਿਰੀਖਣ ਦੌਰਾਨ ਇਲਾਕਾ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਗੰਦੇ ਨਾਲੇ ਦੀ ਸਮੱਸਿਆ ਨੂੰ ਦੇਖਦੇ ਹੋਏ ਮੌਕੇ ‘ਤੇ ਹੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ । ਨਗਰ ਨਿਗਮ ਦੀ ਟੀਮ ਨੇ ਮਸ਼ੀਨਾਂ ਤੇ ਕਰਮਚਾਰੀਆਂ ਦੀ ਮਦਦ ਨਾਲ ਨਾਲੇ ਵਿਚ ਜੰਮੀ ਗਾੜ ਤੇ ਕੂੜਾ-ਕਰਕਟ ਨੂੰ ਕੱਢਣ ਦਾ ਕੰਮ ਸ਼ੁਰੂ ਕੀਤਾ । ਹਲਕਾ ਇੰਚਾਰਜ ਰੋਹਿਤ ਸਿਆਲ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਦਾ ਕੰਮ ਪੂਰੀ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਖੜ੍ਹਾ ਹੋਣ ਅਤੇ ਗੰਦਗੀ ਵਰਗੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ । ਇਸ ਮੌਕੇ ਖੱਤਰੀ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ, ਵਾਰਡ ਪਾਰਸ਼ਦ ਸੁਸ਼ਮਾ ਦੇਵੀ ਅਤੇ ਜ਼ਿਲ੍ਹਾ ਸਕੱਤਰ ਸਮੀਰ ਸ਼ਾਰਦਾ ਨੇ ਵੀ ਇਲਾਕੇ ਦੀਆਂ ਹੋਰ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜਲਦੀ ਹੱਲ ਦੀ ਮੰਗ ਕੀਤੀ । ਸਥਾਨਕ ਲੋਕਾਂ ਨੇ ਸਫ਼ਾਈ ਦਾ ਕੰਮ ਸ਼ੁਰੂ ਹੋਣ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਲੱਡ ਸੇਵਾ ਪਠਾਨਕੋਟ ਦੇ ਸੰਸਥਾਪਕ ਵਿੱਕੀ ਰੇਹਾਨ ਨੇ ਕੀਤਾ ਖੂਨਦਾਨ
Ad Position 24
No active advertisement