05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੰਬਰਦਾਰਾਂ ਦੀਆਂ ਮੰਗਾਂ ਦਾ ਜਲਦ ਹੱਲ ਕਰੇ ਪੰਜਾਬ ਸਰਕਾਰ, ਨਹੀਂ ਤਾਂ ਹੋਵੇਗਾ ਸੰਘਰਸ਼-ਰਘੁਵੀਰ ਸਿੰਘ ਸੰਧੂ

ਪਠਾਨਕੋਟ, 4 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਤਹਿਸੀਲ ਪ੍ਰਧਾਨ ਮੁਕੇਸ਼ ਕੁਮਾਰ ਫੁੱਲਪੁਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ।

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ, ਜ਼ਿਲ੍ਹਾ ਜਰਨਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਅਤੇ ਹਾਜ਼ਰ ਨੰਬਰਦਾਰ। ਤਸਵੀਰ: ਸੰਧੂ 05-08-2026
ਪਠਾਨਕੋਟ, 4 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਤਹਿਸੀਲ ਪ੍ਰਧਾਨ ਮੁਕੇਸ਼ ਕੁਮਾਰ ਫੁੱਲਪੁਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ । ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਨੇ ਪੰਜਾਬ ਸਰਕਾਰ ਕੋਲ ਮੰਗ ਕਰਦਿਆਂ ਕਿਹਾ ਕਿ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਨੂੰ ਹੀ ਨੰਬਰਦਾਰ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ-ਭੱਤਾ ਜੰਮੂ-ਕਸ਼ਮੀਰ ਤੇ ਹਰਿਆਣਾ ਦੀ ਤਰਜ਼ ‘ਤੇ 1500 ਰੁਪਏ ਤੋਂ ਵਧਾ ਕੇ 6000 ਰੁਪਏ ਕੀਤਾ ਜਾਵੇ ਤੇ ਲੰਬੇ ਸਮੇਂ ਤੋਂ ਬਕਾਇਆ ਮਾਣ-ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਨੰਬਰਦਾਰਾਂ ਕੋਲ ਆਪਣੀਆਂ ਮੀਟਿੰਗਾਂ ਲਈ ਕੋਈ ਸਥਾਈ ਹਾਲ ਨਹੀਂ ਹੈ, ਇਸ ਲਈ ਉਨ੍ਹਾਂ ਲਈ ਵੱਖਰਾ ਮੀਟਿੰਗ ਹਾਲ ਬਣਾਇਆ ਜਾਵੇ, ਮਾਣ-ਭੱਤੇ ਦੀਆਂ ਸੂਚੀਆਂ ਵਿਚ ਨੰਬਰਦਾਰ ਦੇ ਨਾਮ ਦੇ ਨਾਲ ਪਿਤਾ ਦਾ ਨਾਮ ਤੇ ਪਿੰਡ ਦਾ ਨਾਮ ਵੀ ਦਰਜ ਕੀਤਾ ਜਾਵੇ, ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿਚ ਨੰਬਰਦਾਰਾਂ ਨੂੰ ਬਣਦਾ ਮਾਣ-ਸਨਮਾਨ ਤੇ ਤਸਦੀਕ ਦਾ ਅਧਿਕਾਰ ਦਿੱਤਾ ਜਾਵੇ, ਨੰਬਰਦਾਰਾਂ ਲਈ ਟੋਲ ਟੈਕਸ ਮੁਆਫ਼ ਕੀਤਾ ਜਾਵੇ ਅਤੇ ਪੰਚਾਇਤਾਂ ਦੇ ਆਮ ਅਤੇ ਖ਼ਾਸ ਇਜਲਾਸਾਂ ਵਿਚ ਪਿੰਡ ਦੇ ਨੰਬਰਦਾਰਾਂ ਦੇ ਦਸਤਖ਼ਤ ਲਾਜ਼ਮੀ ਕੀਤੇ ਜਾਣ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਉਨ੍ਹਾਂ ਦੀ ਭੂਮਿਕਾ ਯਕੀਨੀ ਬਣ ਸਕੇ । ਆਗੂਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸਰਕਾਰਾਂ ਆਪਣੇ ਨੰਬਰਦਾਰਾਂ ਨੂੰ ਮਾਣ-ਭੱਤਾ ਦੇ ਕੇ ਰਾਹਤ ਪ੍ਰਦਾਨ ਕਰ ਚੁੱਕੀਆਂ ਹਨ, ਇਸ ਲਈ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਵਿਚ ਤੁਰੰਤ ਸਕਾਰਾਤਮਿਕ ਫ਼ੈਸਲਾ ਲੈਣਾ ਚਾਹੀਦਾ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਪੂਰਨ ਬਾਈਕਾਟ ਕਰਨਗੇ । ਇਸ ਮੌਕੇ ਪੂਰਨ ਸਿੰਘ, ਬੂਟਾ ਸਿੰਘ, ਰਛਪਾਲ ਸਿੰਘ, ਰਛਪਾਲ ਸਿੰਘ ਕੋਛੜ, ਦਰਬਾਰੀ ਲਾਲ, ਬਲਦੇਵ ਰਾਜ, ਬਲਵੀਰ ਸਿੰਘ, ਅਰਜਨ ਪਾਲ, ਸੰਤੋਖ ਰਾਜ, ਜੋਗਿੰਦਰ ਪਾਲ, ਥੁੱਡੂ ਰਾਮ, ਹਰੀ ਸਿੰਘ, ਦੌਲਤ ਸਿੰਘ, ਜੀਵਨ ਕੁਮਾਰ, ਸੁਭਾਸ਼ ਸਿੰਘ, ਅਨਿਲ ਕੁਮਾਰ, ਸੁਖਦੇਵ ਰਾਜ, ਸੁਰਿੰਦਰ ਸਿੰਘ, ਸੱਤਪਾਲ, ਰਾਜਿੰਦਰ ਸਿੰਘ, ਕੁਲਦੀਪ ਰਾਜ ਸਮੇਤ ਵੱਡੀ ਗਿਣਤੀ ਵਿਚ ਨੰਬਰਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰਾਂ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ ਅਗਲੀ ਖ਼ਬਰ 40 ਦਿਨਾਂ ਤੋਂ ਪਾਣੀ ਦੀ ਇਕ ਬੂੰਦ ਨਹੀਂ, ਬਮਿਆਲ ਦੇ 14 ਪਰਿਵਾਰਾਂ ਦਾ ਸਬਰ ਟੁੱਟਣ ਕੰਢੇ
Ad Position 24
No active advertisement