05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨੀ ਲਗਪਗ ਤੈਅ ਪਾਰਟੀ ਪੂਰੀ ਤਰ੍ਹਾਂ ਇਕਜੁੱਟ-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ

ਪਠਾਨਕੋਟ, 4 ਅਗਸਤ (ਸੰਧੂ)-ਲੋਕਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਦੌਰੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ ਦੇ ਨਿਵਾਸ ‘ਤੇ ਪਹੁੰਚ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੰਧੂ)-ਲੋਕਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਦੌਰੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ ਦੇ ਨਿਵਾਸ ‘ਤੇ ਪਹੁੰਚ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਨਿਲ ਦਾਰਾ, ਮਿੰਟੂ ਪਹਿਲਵਾਨ, ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਤੋਂ ਸਾਬਕਾ ਵਿਧਾਇਕ ਅਜੇ ਮਹਾਜਨ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ । ਗੱਲਬਾਤ ਕਰਦਿਆਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੇ ਮਤਭੇਦ ਨਹੀਂ ਹਨ । ਉਨ੍ਹਾਂ ਕਿਹਾ ਕਿ ਹਰ ਆਗੂ ਤੇ ਵਰਕਰ ਨੂੰ ਆਪਣੇ ਪਾਰਟੀ ਪ੍ਰਧਾਨ ਅੱਗੇ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਜਿਸ ਨੂੰ ਆਪਸੀ ਟਕਰਾਅ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ । ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਰਮਨ ਭੱਲਾ ਪਾਰਟੀ ਦੇ ਵਫ਼ਾਦਾਰ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ । ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਹਰ ਆਗੂ ਅਤੇ ਵਰਕਰ ਪੂਰੀ ਸਰਗਰਮੀ ਨਾਲ ਮੈਦਾਨ ਵਿਚ ਉਤਰੇਗਾ ਅਤੇ ਇਸ ਵਾਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਲਗਪਗ ਤੈਅ ਹੈ । ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਮਾਈਨਿੰਗ ਚਰਮ ‘ਤੇ ਹੈ । ਰੇਤ-ਬੱਜਰੀ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ, ਜਿਸ ਕਾਰਨ ਆਮ ਵਿਅਕਤੀ ਲਈ ਆਪਣਾ ਘਰ ਬਣਾਉਣਾ ਵੀ ਮੁਸ਼ਕਿਲ ਹੋ ਗਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਨੂੰ ਨਾਮਾਤਰ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ ਵਿਚ ਰਾਸ਼ਟਰੀ ਮਹਿਲਾ ਸਮਿਤੀ ਵਲੋਂ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਹਿਲੀ ਵਾਰ ਪਠਾਨਕੋਟ ਜ਼ਿਲ੍ਹੇ ਦੀ ਮਹਿਲਾ ਆਗੂ ਐਡਵੋਕੇਟ ਮੀਨਾ ਤਰਨਾਚ ਭਾਜਪਾ ਪੰਜਾਬ ਦੀ ਪ੍ਰਦੇਸ਼ ਸਕੱਤਰ ਨਿਯੁਕਤ
Ad Position 24
No active advertisement