05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈਕੋਰਟ ਦੇ ਫ਼ੈਸਲੇ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਕੀਤਾ ਬੇਨਕਾਬ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਤੁਰੰਤ ਜਾਰੀ ਕਰੇ ਸਰਕਾਰ-ਅਮਿਤ ਵਿੱਜ

ਪਠਾਨਕੋਟ, 4 ਅਗਸਤ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਦੇ ਬਕਾਏ ਦੇ ਮਾਮਲੇ ’ਚ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਾਇਜ਼ ਲੜਾਈ ਦੀ ਵੱਡੀ ਜਿੱਤ ਹੈ । ਅਮਿਤ ਵਿੱਜ ਨੇ ਕਿਹਾ ਕਿ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਅਦਾ ਨਹੀਂ ਕਰਦੀ, ਉਦੋਂ ਤੱਕ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਕਰਨਾ ਜਾਇਜ਼ ਨਹੀਂ ਮੰਨਿਆ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਦੇ ਬਕਾਏ ਦੇ ਮਾਮਲੇ ’ਚ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਾਇਜ਼ ਲੜਾਈ ਦੀ ਵੱਡੀ ਜਿੱਤ ਹੈ । ਅਮਿਤ ਵਿੱਜ ਨੇ ਕਿਹਾ ਕਿ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਅਦਾ ਨਹੀਂ ਕਰਦੀ, ਉਦੋਂ ਤੱਕ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਕਰਨਾ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਅਦਾਲਤ ਦੀ ਇਹ ਟਿੱਪਣੀ ਪੰਜਾਬ ਸਰਕਾਰ ਦੀਆਂ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਅੱਜ ਵੀ ਹਜ਼ਾਰਾਂ ਕਰੋੜ ਰੁਪਏ ਦਾ ਡੀ.ਏ. ਬਕਾਇਆ ਪਿਆ ਹੈ । ਮਹਿੰਗਾਈ ਲਗਾਤਾਰ ਵੱਧ ਰਹੀ ਹੈ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਪਣੇ ਹੀ ਹੱਕਾਂ ਲਈ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ, ਜੋ ਕਿ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ । ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਨੂੰ ਹੁਣ ਅਦਾਲਤੀ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਦਿਆਂ ਬਿਨਾਂ ਕਿਸੇ ਹੋਰ ਦੇਰੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨਾ ਚਾਹੀਦਾ ਹੈ । ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹਰ ਵਰਗ ਦੇ ਜਾਇਜ਼ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਅਜੇ ਕੁਮਾਰ, ਰਾਕੇਸ਼ ਬੱਬਲੀ, ਗਣੇਸ਼ ਵਿੱਕੀ, ਵਿਜੇ ਭਗਤ, ਜੋਗਿੰਦਰ ਪਹਿਲਵਾਨ, ਹੈਪੀ ਅਤੇ ਜਿਨੀ ਮਿਨਹਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਪਾਲ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਆਰਿਆ ਮਹਿਲਾ ਕਾਲਜ ਪਠਾਨਕੋਟ ਵਿਖੇ ਹਵਨ ਯੱਗ ਨਾਲ ਨਵੇਂ ਅਕਾਦਮਿਕ ਸੈਸ਼ਨ ਦਾ ਸ਼ੁੱਭ ਆਰੰਭ
Ad Position 24
No active advertisement