05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੋਗਿੰਦਰ ਪਾਲ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਤਾਰਾਗੜ੍ਹ, 4 ਅਗਸਤ (ਸੋਹਨ ਲਾਲ)-ਭੋਆ ਵਿਧਾਨ ਸਭਾ ਹਲਕੇ ’ਚ ਕਾਂਗਰਸ ਨੇ ਮਿਸ਼ਨ-2027 ਨੂੰ ਲੈ ਕੇ ਜਨ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਇਸੇ ਤਹਿਤ ਅੱਜ ਕਾਂਗਰਸ ਦਫ਼ਤਰ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਜਨਤਾ ਦਰਬਾਰ ਲਗਾਇਆ ਗਿਆ ।

Ad Position 21
No active advertisement
ਅਜੀਤ ਡੈਸਕ 05-08-2026
ਤਾਰਾਗੜ੍ਹ, 4 ਅਗਸਤ (ਸੋਹਨ ਲਾਲ)-ਭੋਆ ਵਿਧਾਨ ਸਭਾ ਹਲਕੇ ’ਚ ਕਾਂਗਰਸ ਨੇ ਮਿਸ਼ਨ-2027 ਨੂੰ ਲੈ ਕੇ ਜਨ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਇਸੇ ਤਹਿਤ ਅੱਜ ਕਾਂਗਰਸ ਦਫ਼ਤਰ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਜਨਤਾ ਦਰਬਾਰ ਲਗਾਇਆ ਗਿਆ । ਇਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ ’ਚ ਲੋਕ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਲੈ ਕੇ ਪਹੁੰਚੇ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਹਰ ਵਿਅਕਤੀ ਦੀ ਗੱਲ ਗੰਭੀਰਤਾ ਨਾਲ ਸੁਣੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ । ਜਨਤਾ ਦਰਬਾਰ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡ ਸਮੱਗਰੀ ਵੰਡਦਿਆਂ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਖੇਡਾਂ ਰਾਹੀਂ ਸਿਹਤਮੰਦ ਤੇ ਰੌਸ਼ਨ ਭਵਿੱਖ ਬਣਾਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ ਕਾਂਗਰਸੀ ਵਰਕਰਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸਥਾਨਕ ਆਗੂਆਂ ਤੇ ਵਰਕਰਾਂ ਨੇ ਇਸ ਨੂੰ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਤੇ ਮਿਸ਼ਨ-2027 ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਰਾਜੇਸ਼ ਕੁਮਾਰ ਠਾਕੁਰ ਨੇ ਕਿਹਾ ਕਿ ਜੋਗਿੰਦਰ ਪਾਲ ਅਜਿਹੇ ਲੋਕ ਪ੍ਰਤੀਨਿਧ ਹਨ, ਜਿਨ੍ਹਾਂ ਨੇ ਵਿਧਾਇਕ ਰਹਿੰਦਿਆਂ ਵਿਕਾਸ ਨੂੰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ ਰੱਖਿਆ, ਸਗੋਂ ਉਸ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਵਿਖਾਇਆ । ਆਪਣੇ ਸੰਬੋਧਨ ਵਿਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ‘ਮੇਰਾ ਹਲਕਾ, ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਸੇਵਾ ਲਈ ਚੌਵੀ ਘੰਟੇ ਹਾਜ਼ਰ ਹਾਂ’। ਜਨਤਾ ਦਰਬਾਰ ’ਚ ਮੌਜੂਦ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਰੱਖਣ ਦੇ ਨਾਲ-ਨਾਲ ਸਾਬਕਾ ਵਿਧਾਇਕ ਵਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਤੇ ਲੋਕ ਸੇਵਾ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਮਿਸ਼ਨ- 2027 ਤਹਿਤ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਦੁਹਰਾਇਆ । ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ, ਰਾਜੇਸ਼ ਕੁਮਾਰ ਪੱਪੂ, ਬਲਾਕ ਸੰਮਤੀ ਮੈਂਬਰ ਰਾਜੇਸ਼ ਫੌਜੀ, ਮਿੱਕੀ ਠਾਕੁਰ, ਮਦਨ ਗੋਪਾਲ, ਜੌਨੀ ਕੁਮਾਰ, ਜੋਗਿੰਦਰ ਸਿੰਘ ਕਲਰਕ, ਅਰਵਿੰਦ ਸਾਲਾਰੀਆ, ਅਭੈ ਮਸੀਹ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਟ੍ਰੈਫਿਕ ਪੁਲਿਸ ਨੇ ਸਿੰਬਲ ਚੌਕ ਵਿਖੇ ਲਗਾਇਆ ਵਿਸ਼ੇਸ਼ ਨਾਕਾ ਅਗਲੀ ਖ਼ਬਰ ਹਾਈਕੋਰਟ ਦੇ ਫ਼ੈਸਲੇ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਕੀਤਾ ਬੇਨਕਾਬ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਤੁਰੰਤ ਜਾਰੀ...
Ad Position 24
No active advertisement