05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਉਣ ਵਾਲੇ ਸਮੇਂ ਵਿਚ ਨੌਜਵਾਨ ਵਰਗ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ-ਅਮਿਤ ਮਿੱਠੂ

ਪਠਾਨਕੋਟ, 4 ਅਗਸਤ (ਸੁਮਿਤ)-ਦੇਸ਼ ਦਾ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸੋਚ ਨੂੰ ਪਿਆਰ ਕਰਦਾ ਹੈ। ਇਸੇ ਲਈ ਆਉਣ ਵਾਲੇ ਸਮੇਂ ਵਿਚ ਨੌਜਵਾਨ ਵਰਗ ਉਨ੍ਹਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੁਮਿਤ)-ਦੇਸ਼ ਦਾ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸੋਚ ਨੂੰ ਪਿਆਰ ਕਰਦਾ ਹੈ। ਇਸੇ ਲਈ ਆਉਣ ਵਾਲੇ ਸਮੇਂ ਵਿਚ ਨੌਜਵਾਨ ਵਰਗ ਉਨ੍ਹਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ। ਇਹ ਗੱਲ ਅੱਜ ਆਮ ਆਦਮੀ ਪਾਰਟੀ ਆਗੂ ਅਮਿਤ ਮਿੱਠੂ ਨੇ ਕਹੀ । ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਲਏ ਗਏ ਇਤਿਹਾਸਕ ਫੈਸਲਿਆਂ ਦੀ ਅੱਜ ਵੀ ਲੋਕ ਸ਼ਲਾਘਾ ਕਰਦੇ ਹਨ। ਲੋਕ ਇਹ ਵੀ ਮੰਨਦੇ ਹਨ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਉਹ ਸੁਧਾਰ ਤੇ ਵਿਕਾਸ ਨਹੀਂ ਕੀਤਾ, ਜਿੰਨ੍ਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਹੈ । ਅਮਿਤ ਮਿੱਠੂ ਨੇ ਕਿਹਾ ਕਿ ਇਸ ਤੋਂ ਇਲਾਵਾ ਵੀ ਆਮ ਆਦਮੀ ਪਾਰਟੀ ਵਲੋਂ ਕਈ ਅਜਿਹੇ ਫੈਸਲੇ ਲਏ ਗਏ ਹਨ ਜੋ ਆਪਣੇ ਆਮ ਆਦਮੀ ਪਾਰਟੀ ਵਿਚ ਇਤਿਹਾਸਕ ਸਾਬਤ ਹੋਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ’ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਿਲਾਵਾਂ ਦੇ ਸਨਮਾਨ ਲਈ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੀ ਜਨਤਾ ਨੇ ਉਨ੍ਹਾਂ ‘ਤੇ ਆਪਣਾ ਭਰੋਸਾ ਜਤਾਇਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੀ ਇਸ ਦਾ ਕਰਾਰਾ ਜਵਾਬ ਮਿਲਿਆ ਹੈ। ਅਮਿਤ ਮਿੱਠੂ ਨੇ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਪਸੰਦੀਦਾ ਆਗੂ ਮੰਨਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਪਠਾਨਕੋਟ ਰਾਇਲ ਦਾ ਗਠਨ, ਰਾਜੀਵ ਅਵਸਥੀ ਪ੍ਰਧਾਨ ਤੇ ਸੀ. ਏ. ਨਿਪੁਣ ਗੁਪਤਾ ਸਕੱਤਰ ਨਿਯੁਕਤ ਅਗਲੀ ਖ਼ਬਰ ਸਿੱਖਿਆ ਰਾਹੀਂ ਹੀ ਸਿਰਜਿਆ ਜਾ ਸਕਦਾ ਸਸ਼ਕਤ, ਸੰਸਕਾਰੀ ਤੇ ਆਤਮ ਨਿਰਭਰ ਸਮਾਜ-ਡੀ. ਜੀ. ਸਿੰਘ
Ad Position 24
No active advertisement