05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੀ ਪਾਵਨ ਮਿੱਟੀ ਦੇ ਸਵਾਗਤ ਲਈ ਵੱਧ ਤੋਂ ਵੱਧ ਗਿਣਤੀ ’ਚ ਪੁੱਜਣ ਦੀ ਅਪੀਲ

ਪਠਾਨਕੋਟ, 4 ਅਗਸਤ (ਸੁਮਿਤ)- ਸਤਿਗੁਰੂ ਸ੍ਰੀ ਰਵਿਦਾਸ ਸਤਿਸੰਗ ਭਵਨ ਭਦਰੋਆ ਵਲੋਂ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸ੍ਰੀ ਸੀਰ ਗੋਵਰਧਨਪੁਰ, ਬਨਾਰਸ ਧਾਮ ਤੋਂ ਲਿਆਂਦੀ ਗਈ ਪਾਵਨ ਮਿੱਟੀ ਦੇ ਕਲਸ਼ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਜਾਵੇਗਾ । ਇਸ ਸਬੰਧੀ ਭਾਜਪਾ ਆਗੂ ਹਰਿੰਦਰ ਸਿੰਘ ਸੰਨੀ ਤੇ ਭਾਜਪਾ ਆਗੂ ਅੰਕੁਰ ਬਾਦਲ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ’ਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੁਮਿਤ)- ਸਤਿਗੁਰੂ ਸ੍ਰੀ ਰਵਿਦਾਸ ਸਤਿਸੰਗ ਭਵਨ ਭਦਰੋਆ ਵਲੋਂ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸ੍ਰੀ ਸੀਰ ਗੋਵਰਧਨਪੁਰ, ਬਨਾਰਸ ਧਾਮ ਤੋਂ ਲਿਆਂਦੀ ਗਈ ਪਾਵਨ ਮਿੱਟੀ ਦੇ ਕਲਸ਼ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਜਾਵੇਗਾ । ਇਸ ਸਬੰਧੀ ਭਾਜਪਾ ਆਗੂ ਹਰਿੰਦਰ ਸਿੰਘ ਸੰਨੀ ਤੇ ਭਾਜਪਾ ਆਗੂ ਅੰਕੁਰ ਬਾਦਲ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ’ਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸੇ ਸਬੰਧ ’ਚ ਗੁਰੂ ਜੀ ਦੇ ਜਨਮ ਅਸਥਾਨ ਦੀ ਪਾਵਨ ਮਿੱਟੀ ਨੂੰ ਕਲਸ਼ ਦੇ ਰੂਪ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਲਿਜਾਇਆ ਜਾ ਰਿਹਾ ਹੈ, ਤਾਂ ਜੋ ਗੁਰੂ ਜੀ ਦੀ ਬਾਣੀ ਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਪਾਵਨ ਮਿੱਟੀ ਦੇ ਕਲਸ਼ ਦਾ ਡੇਰਾ ਸਵਾਮੀ ਜਗਤ ਗਿਰੀ ਚੱਕੀ ਪੁਲ ਪਠਾਨਕੋਟ ਵਿਖੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਨਿੱਘੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ਼ਮਸ਼ੇਰ ਠਾਕੁਰ, ਨਾਰਥ ਮੰਡਲ ਪ੍ਰਧਾਨ ਨਿਪੁਨ ਗੁਪਤਾ, ਲਵਨੀਸ਼ ਗੁਪਤਾ, ਨਿਤਿਨ ਮਹਾਜਨ ਆਦਿ ਹਾਜ਼ਰ ਸਨ । ਹਰਿੰਦਰ ਸਿੰਘ ਸੰਨੀ ਤੇ ਅੰਕੁਰ ਬਾਦਲ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਟਿਊਬਵੈੱਲ ਨੰਬਰ-4 ਵਿਖੇ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਗੁਰੂ ਜੀ ਦੇ ਜਨਮ ਅਸਥਾਨ ਤੋਂ ਆਈ ਪਾਵਨ ਮਿੱਟੀ ਦਾ ਸਵਾਗਤ ਕਰਨ, ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੇ ਇਸ ਪਵਿੱਤਰ ਮੌਕੇ ਭਾਗੀਦਾਰ ਬਣਨ ।
Ad Position 22
No active advertisement
ਪਿਛਲੀ ਖ਼ਬਰ ਖੇਤਾਂ ’ਚ ਕੰਮ ਕਰ ਰਹੇ ਸਾਬਕਾ ਫੌਜੀ ਦਾ ਮੋਟਰਸਾਈਕਲ ਚੋਰੀ ਦੋ ਦਿਨ ਬਾਅਦ ਵੀ ਨਹੀਂ ਲੱਗਾ ਕੋਈ ਸੁਰਾਗ ਅਗਲੀ ਖ਼ਬਰ ਆਚਾਰਿਆ ਬਾਲਕ੍ਰਿਸ਼ਨ ਜੀ ਦਾ ਜਨਮ ਦਿਨ ਜੜ੍ਹੀ-ਬੂਟੀ ਦਿਵਸ ਵਜੋਂ ਮਨਾਇਆ
Ad Position 24
No active advertisement