05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੀ.ਆਰ.ਪੀ. ਥਾਣਾ ਪਠਾਨਕੋਟ ਦੇ ਨਵੇਂ ਐਸ. ਐਚ. ਓ. ਬਣੇ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ

ਪਠਾਨਕੋਟ, 4 ਅਗਸਤ (ਸੰਧੂ)-ਜੀ. ਆਰ.

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੰਧੂ)-ਜੀ.ਆਰ.ਪੀ. ਥਾਣਾ ਪਠਾਨਕੋਟ ਦੇ ਨਵੇਂ ਥਾਣਾ ਮੁਖੀ ਵਜੋਂ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਨੇ ਅੱਜ ਜੀ.ਆਰ.ਪੀ. ਥਾਣਾ ਪਠਾਨਕੋਟ ਦੇ ਐਸ.ਐਚ.ਓ. ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ । ਇਸ ਤੋਂ ਪਹਿਲਾਂ ਇੰਸਪੈਕਟਰ ਅਸ਼ੋਕ ਕੁਮਾਰ 31 ਜੁਲਾਈ ਨੂੰ ਸੇਵਾ ਮੁਕਤ ਹੋ ਗਏ ਸਨ, ਜਿਨ੍ਹਾਂ ਤੋਂ ਬਾਅਦ ਇਹ ਅਹੁਦਾ ਖਾਲੀ ਸੀ । ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਦਾ ਤਬਾਦਲਾ ਜਲੰਧਰ ਸਿਟੀ ਤੋਂ ਪਠਾਨਕੋਟ ਕੀਤਾ ਗਿਆ ਹੈ । ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ । ਪਠਾਨਕੋਟ ਰੇਲਵੇ ਸਟੇਸ਼ਨ, ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਅਤੇ ਜੀ.ਆਰ.ਪੀ. ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਸਥਾਨਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ । ਉਨ੍ਹਾਂ ਦੱਸਿਆ ਕਿ ਰੇਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਰੋਜ਼ ਰੇਲਵੇ ਸੁਰੱਖਿਆ ਬਲ ਅਤੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਤੌਰ ‘ਤੇ ਚੈਕਿੰਗ ਮੁਹਿੰਮ ਚਲਾਈ ਜਾਵੇਗੀ । ਇੰਸਪੈਕਟਰ ਸਰਾਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ ਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ । ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਰੇਲਵੇ ਸਟੇਸ਼ਨਾਂ, ਟ੍ਰੇਨਾਂ ਜਾਂ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਸ ਸਮਾਨ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਜੀ.ਆਰ.ਪੀ. ਜਾਂ ਆਰ.ਪੀ.ਐਫ. ਨੂੰ ਸੂਚਿਤ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਨਗਰ ਨਿਗਮ ’ਚ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਖੇਤਾਂ ’ਚ ਕੰਮ ਕਰ ਰਹੇ ਸਾਬਕਾ ਫੌਜੀ ਦਾ ਮੋਟਰਸਾਈਕਲ ਚੋਰੀ ਦੋ ਦਿਨ ਬਾਅਦ ਵੀ ਨਹੀਂ ਲੱਗਾ ਕੋਈ ਸੁਰਾਗ
Ad Position 24
No active advertisement