05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਲਕਾ ਇੰਚਾਰਜ ਰੋਹਿਤ ਸਿਆਲ ਨੇ ਨਗਰ ਨਿਗਮ ’ਚ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 4 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਦੀ ਅਗਵਾਈ ਹੇਠ ਨਗਰ ਨਿਗਮ ਪਠਾਨਕੋਟ ਵਿਖੇ ਸਾਰੇ ਕੌਂਸਲਰਾਂ ਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ, ਲੰਬਿਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣਾ ਸੀ ।

Ad Position 21
No active advertisement
ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਦੀ ਅਗਵਾਈ ਹੇਠ ਨਗਰ ਨਿਗਮ ਪਠਾਨਕੋਟ ਵਿਖੇ ਸਾਰੇ ਕੌਂਸਲਰਾਂ ਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ, ਲੰਬਿਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣਾ ਸੀ । ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ, ਸਟ੍ਰੀਟ ਲਾਈਟਾਂ, ਸੜਕਾਂ ਦੀ ਮੁਰੰਮਤ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ । ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ । ਹਲਕਾ ਇੰਚਾਰਜ ਰੋਹਿਤ ਸਿਆਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਨਾਲ ਜੁੜੇ ਕੰਮਾਂ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਤੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਹਰ ਵਾਰਡ ਦੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ । ਮੀਟਿੰਗ ’ਚ ਕੌਂਸਲਰਾਂ ਤੇ ਅਧਿਕਾਰੀਆਂ ਨੇ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸ਼ਹਿਰ ਦੇ ਸਰਵਪੱਖੀ ਵਿਕਾਸ ਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਿਲ ਕੇ ਯਤਨ ਕਰਨ ਦਾ ਭਰੋਸਾ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਅਧਿਆਪਕ ਖਿਲਾਫ ਮਾਮਲਾ ਦਰਜ ਅਗਲੀ ਖ਼ਬਰ ਜੀ.ਆਰ.ਪੀ. ਥਾਣਾ ਪਠਾਨਕੋਟ ਦੇ ਨਵੇਂ ਐਸ. ਐਚ. ਓ. ਬਣੇ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ
Ad Position 24
No active advertisement