06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿੱਤ ਮੰਤਰੀ ਦੇ ਮੁਲਾਜ਼ਮਾਂ ਪ੍ਰਤੀ ਵੱਧ ਸਕੇਲ ਲੈਣ ਦੇ ਬਿਆਨ ਦੀ ਨਿੰਦਾ-ਸੁਰਿੰਦਰ ਪੱਪੂ

ਗੁਰਦਾਸਪੁਰ, 5 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨ ਐਸੋਸੀਏਸ਼ਨ ਨੰ: 56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੰਜਾਬ ਸਰਕਾਰ ਤੋਂ ਲਾਗੂ ਕਰਵਾਉਣ ਲਈ 4 ਸਾਲ ਤੋਂ ਸੰਘਰਸ਼ ਦੇ ਰਾਹ ਹਨ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਨੇ ਮਾਣਯੋਗ ਹਾਈਕੋਰਟ ਵਲੋਂ ਡੀ.

Ad Position 21
No active advertisement
ਸੁਰਿੰਦਰ ਪੱਪੂ 06-08-2026
ਗੁਰਦਾਸਪੁਰ, 5 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨ ਐਸੋਸੀਏਸ਼ਨ ਨੰ: 56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੰਜਾਬ ਸਰਕਾਰ ਤੋਂ ਲਾਗੂ ਕਰਵਾਉਣ ਲਈ 4 ਸਾਲ ਤੋਂ ਸੰਘਰਸ਼ ਦੇ ਰਾਹ ਹਨ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਨੇ ਮਾਣਯੋਗ ਹਾਈਕੋਰਟ ਵਲੋਂ ਡੀ.ਏ ਸਬੰਧੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ’ਚ ਦਿੱਤੇ ਫੈਸਲੇ ਨੂੰ ਇਤਿਹਾਸਿਕ ਕਰਾਰ ਦਿੱਤਾ, ਜਿਸ ਨਾਲ ਮਹਿੰਗਾਈ ਦੇ ਯੁੱਗ ਵਿਚ ਫਾਕੇ ਕੱਟ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰ ਇਸ ਫੈਸਲੇ ਦੇ ਵਿਰੋਧ ’ਚ ਪੰਜਾਬ ਦੇ ਵਿੱਤ ਮੰਤਰੀ ਵਲੋਂ ਪੰਜਾਬ ਦੇ ਮੁਲਾਜ਼ਮ ਸਭ ਤੋਂ ਵੱਧ ਸਕੇਲ ਲੈ ਰਹੇ ਹਨ, ਬਾਰੇ ਦਿੱਤੇ ਮੰਦਭਾਗੇ ਬਿਆਨ ਦੀ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਤਿੱਖੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨਾਲੋਂ ਪੰਜਾਬ ਦੇ ਮੁਲਾਜ਼ਮਾਂ ਦਾ ਵਰਕ ਕਲਚਰ ਕੰਮ ਕਰਨ ਦਾ ਤੌਰ ਤਰੀਕਾ ਵੱਖਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਯੋਗਤਾ ਦੇ ਆਧਾਰ ’ਤੇ ਟੈੱਸਟ ਪਾਸ ਕਰਕੇ ਨੌਕਰੀ ਲੱਗੇ ਹਨ, ਇਹ ਮੁਲਾਜ਼ਮ ਤੇ ਪੈਨਸ਼ਨਰਾਂ ਨੂੰ ਸਕੇਲ ਇਨ੍ਹਾਂ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਦਿੱਤੇ ਹਨ ਨਾ ਕਿ ਇਨ੍ਹਾਂ ਨੇ, ਇਸ ਦਾ ਨਿਪਟਾਰਾ ਮਾਣਯੋਗ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਵਲੋਂ ਦਾਖਲ ਕੀਤੀਆਂ ਐਲ.ਪੀ.ਏ ਵਿਚ ਕਰ ਦਿੱਤਾ ਹੈ ਤੇ ਹੁਣ ਪੰਜਾਬ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਨਾ ਕਰਨਾ ਤੇ ਇਸ ਵਿਰੁੱਧ ਸੁਪਰੀਮ ਕੋਰਟ ਵਿਚ ਐਲ.ਪੀ.ਏ ਰਿੱਟ ਪਾਉਣ ਦੀ ਤਿਆਰੀ ਕਰਨਾ ਮੰਦਭਾਗਾ ਹੈ, ਇਸ ਲਈ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਇਸ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 7 ਅਗਸਤ ਨੂੰ ਚੰਡੀਗੜ੍ਹ ਵਿਖੇ ਲੱਖਾਂ ਦੀ ਗਿਣਤੀ ’ਚ ਪਹੁੰਚ ਕੇ ਪੰਜਾਬ ਸਰਕਾਰ ਦੇ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਵਤੀਰੇ ਦਾ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਦਾ ਉਪ ਪ੍ਰਧਾਨ ਬਣਨ ’ਤੇ ਐਡਵੋਕੇਟ ਸੇਖਵਾਂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Ad Position 24
No active advertisement