05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਨਾਨਕ ਕਾਲਜ ਬਟਾਲਾ ਨੇ ਨਵੇਂ ਵਿਦਿਆਰਥੀਆਂ ਲਈ ਸਮਾਗਮ ਕਰਵਾਇਆ

ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਕੋਰਸਾਂ ਦੀ ਬਣਤਰ, ਵਿਭਾਗੀ ਗਤੀਵਿਧੀਆਂ, ਨਿਯਮਾਂ ਤੇ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 06-08-2026
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਕੋਰਸਾਂ ਦੀ ਬਣਤਰ, ਵਿਭਾਗੀ ਗਤੀਵਿਧੀਆਂ, ਨਿਯਮਾਂ ਤੇ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਸੀ। ਸਮਾਗਮ ਦੀ ਸ਼ੁਰੂਆਤ ਨਵੇਂ ਵਿਦਿਆਰਥੀਆਂ ਦੇ ਨਿੱਘੇ ਸਵਾਗਤ ਨਾਲ ਹੋਈ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਕੰਪਿਊਟਰ ਤੇ ਸੂਚਨਾ ਤਕਨਾਲੋਜੀ ਦੀ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਹਾਸਲ ਕਰਨ ਤੱਕ ਸੀਮਤ ਨਾ ਰਹਿਣ, ਸਗੋਂ ਵਿਹਾਰਕ ਹੁਨਰ, ਤਕਨੀਕੀ ਗਿਆਨ ਤੇ ਰਚਨਾਤਮਕ ਸੋਚ ਨੂੰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਹੈ। ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਨਵਤੇਜ ਕੌਰ ਨੇ ਵਿਦਿਆਰਥੀਆਂ ਨੂੰ ਕੋਰਸਾਂ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਕਾਲਜ ਜੀਵਨ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਤੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਮਹੱਤਵਪੂਰਨ ਪੜ੍ਹਾਅ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਤਕ, ਸੱਭਿਆਚਾਰਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਕਰਨ, ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਜੁੜੇ ਰਹਿਣ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਪਲੇਸਮੈਂਟ ਸੈੱਲ ਦੀਆਂ ਗਤੀਵਿਧੀਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਐਨ.ਸੀ.ਸੀ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ’ਚ ਅਨੁਸ਼ਾਸਨ, ਲੀਡਰਸ਼ਿਪ, ਦੇਸ਼-ਭਗਤੀ, ਸੇਵਾ ਭਾਵਨਾ ਤੇ ਆਤਮ-ਵਿਸ਼ਵਾਸ ਪੈਦਾ ਕਰਦੀ ਹੈ। ਅਧਿਆਪਕਾਂ ਨੇ ਦੱਸਿਆ ਕਿ ਬੀ.ਸੀ.ਏ. ਦੀ ਪੜ੍ਹਾਈ ਤੋਂ ਬਾਅਦ ਸੂਚਨਾ ਤਕਨਾਲੋਜੀ ਦੇ ਖੇਤਰ ’ਚ ਰੁਜ਼ਗਾਰ ਤੇ ਉੱਚ ਸਿੱਖਿਆ ਦੀਆਂ ਬੇਅੰਤ ਸੰਭਾਵਨਾਵਾਂ ਮੌਜੂਦ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਸਵਾਲ ਅਧਿਆਪਕਾਂ ਨਾਲ ਸਾਂਝੇ ਕੀਤੇ, ਜਿਨ੍ਹਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਮੌਕੇ ਪ੍ਰੋ. ਅਮਨਦੀਪ ਕੌਰ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ, ਡਾ. ਹਰਮੀਤ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਅਮਨਦੀਪ ਕੌਰ ਇਕਨਾਮਿਕਸ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨੇਹਾ ਢੱਲ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਕਵਲਜੀਤ ਕੌਰ ਤੇ ਸਮੂਹ ਨਾਨ ਟੀਚਿੰਗ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੌਤਮ ਸੇਠ ਗੁੱਡੂ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ ਦੀਵਾਨੀਵਾਲ ਕਲਾਂ ਵਿਖੇ... ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਵਲੋਂ ਦੂਸਰੀ ਧਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੋਲੀਆਂ ਵੀ ਚਲਾਈਆਂ
Ad Position 24
No active advertisement