2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੌਤਮ ਸੇਠ ਗੁੱਡੂ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ
ਦੀਵਾਨੀਵਾਲ ਕਲਾਂ ਵਿਖੇ ਕੀਤੀ ਅਹਿਮ ਸਿਆਸੀ ਚਰਚਾ
ਬਟਾਲਾ, 5 ਅਗਸਤ (ਸਤਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਲਕਾ ਬਟਾਲਾ ਦੇ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ’ਚ ਵੀ ਉਹ ਲਗਾਤਾਰ ਲੋਕਾਂ ਨਾਲ ਸੰਪਰਕ ਕਰਦੇ ਹੋਏ ਮੀਟਿੰਗਾਂ ਕਰ ਰਹੇ ਹਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਰਣਨੀਤਕ ਵਿਚਾਰ-ਵਟਾਂਦਰਾ ਕਰ ਰਹੇ ਹਨ।
ਬਟਾਲਾ, 5 ਅਗਸਤ (ਸਤਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਲਕਾ ਬਟਾਲਾ ਦੇ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ’ਚ ਵੀ ਉਹ ਲਗਾਤਾਰ ਲੋਕਾਂ ਨਾਲ ਸੰਪਰਕ ਕਰਦੇ ਹੋਏ ਮੀਟਿੰਗਾਂ ਕਰ ਰਹੇ ਹਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਰਣਨੀਤਕ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਸੇ ਲੜੀ ਤਹਿਤ ਪਿੰਡ ਦੀਵਾਨੀਵਾਲ ਕਲਾਂ ਵਿਖੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਹਲਕੇ ਦੇ ਵਿਕਾਸ, ਪਾਰਟੀ ਦੀ ਮਜ਼ਬੂਤੀ, ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਵਰਗੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਸ੍ਰੀ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾ ਰਹੀ ਹੈ ਤੇ 2027 ਦੀਆਂ ਚੋਣਾਂ ਲਈ ਸੰਗਠਨ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਿਚ ਸਾਬਕਾ ਕੌਂਸਲਰ ਪ੍ਰਭਜੋਤ ਸਿੰਘ ਚੱਠਾ, ਯੂਥ ਪ੍ਰਧਾਨ ਸਰਵਣ ਸਿੰਘ ਕੋਹਾੜ, ਰਾਜਾ ਗੁਰਬਖਸ਼ ਸਿੰਘ, ਰਿਪੂਦਮਨ ਸਿੰਘ ਬਾਜਵਾ, ਹਿੰਮਤ ਸੰਧੂ, ਹਰਪ੍ਰੀਤ ਸਿੰਘ, ਦਵਿੰਦਰ ਬਾਜਵਾ, ਲਵ ਕਾਹਲੋਂ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ। ਉਨ੍ਹਾਂ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।