ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ ਕੋਈ ਖੈਰਾਤ ਨਹੀਂ, ਉਨ੍ਹਾਂ ਦੀ ਮਿਹਨਤ ਦਾ ਕਾਨੂੰਨੀ ਹੱਕ ਹੈ-ਐਡਵੋਕੇਟ ਢਿੱਲੋਂ
ਗੁਰਦਾਸਪੁਰ, 5 ਅਗਸਤ (ਚੱਕਰਾਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਡੀ. ਏ ਜਾਰੀ ਕਰਨ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਦੀ ਵੱਡੀ ਜਿੱਤ ਹੈ।
ਗੁਰਦਾਸਪੁਰ, 5 ਅਗਸਤ (ਚੱਕਰਾਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ ਜਾਰੀ ਕਰਨ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਭ ਤੋਂ ਪਹਿਲਾ ਫਰਜ਼ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਾਨੂੰਨੀ ਹੱਕਾਂ ਦੀ ਅਦਾਇਗੀ ਕਰਨਾ ਹੈ। ਜਦੋਂ ਸਰਕਾਰ ਕੋਲ ਵੱਡੇ-ਵੱਡੇ ਇਸ਼ਤਿਹਾਰਾਂ ਤੇ ਪ੍ਰਚਾਰ ਮੁਹਿੰਮਾਂ ਲਈ ਪੈਸਾ ਹੈ ਤਾਂ ਫਿਰ ਸਾਲਾ ਤੋਂ ਬਕਾਇਆ ਡੀ.ਏ ਰੋਕਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਐਡਵੋਕੇਟ ਢਿੱਲੋਂ ਨੇ ਕਿਹਾ ਕਿ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿੱਤੀ ਤੰਗੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ ਕਾਨੂੰਨੀ ਹੱਕ ਨਹੀਂ ਰੋਕੇ ਜਾ ਸਕਦੇ। ਇਹ ਫੈਸਲਾ ਸਿਰਫ਼ ਇਕ ਕਾਨੂੰਨੀ ਹੁਕਮ ਨਹੀਂ, ਸਗੋਂ ਸਰਕਾਰਾਂ ਨੂੰ ਲੋਕਾਂ ਦੇ ਪੈਸੇ ਦੀਆਂ ਤਰਜੀਹਾਂ ਦਾ ਵੀ ਸੁਨੇਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਬਕਾਇਆ ਡੀ.ਏ ਅਤੇ ਹੋਰ ਬਣਦੇ ਹੱਕ ਜਾਰੀ ਕੀਤੇ ਜਾਣ, ਨਾਲ ਹੀ ਭਵਿੱਖ ਵਿਚ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ ਨਾ ਕੀਤੀ ਜਾਵੇ।