ਹਰਚੋਵਾਲ-ਗੁਰਦਾਸਪੁਰ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ , ਲੋਕਾਂ ’ਚ ਖੁਸ਼ੀ ਦੀ ਲਹਿਰ
ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਸ਼ੁਰੂ ਹੋਇਆ ਕੰਮ
ਹਰਚੋਵਾਲ, 5 ਅਗਸਤ (ਰਣਜੋਧ ਸਿੰਘ ਭਾਮ/ਢਿਲੋਂ)-ਹਰਚੋਵਾਲ–ਗੁਰਦਾਸਪੁਰ ਸੜਕ ਦੀ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸਾਬਕਾ ਵਿਧਾਇਕ ਤੇ ਸੀਨੀਅਰ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਸੜਕ ’ਤੇ ਬੱਜਰੀ ਪਾਉਣ ਤੇ ਰਿਪੇਅਰ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਹਰਚੋਵਾਲ, 5 ਅਗਸਤ (ਰਣਜੋਧ ਸਿੰਘ ਭਾਮ/ਢਿਲੋਂ)-ਹਰਚੋਵਾਲ–ਗੁਰਦਾਸਪੁਰ ਸੜਕ ਦੀ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸਾਬਕਾ ਵਿਧਾਇਕ ਤੇ ਸੀਨੀਅਰ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਸੜਕ ’ਤੇ ਬੱਜਰੀ ਪਾਉਣ ਤੇ ਰਿਪੇਅਰ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸੜਕ ਦੀ ਮੁਰੰਮਤ ਨਾਲ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ, ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖ਼ਰਾਬ ਸੜਕ ਕਾਰਨ ਵਾਪਰਦੇ ਹਾਦਸਿਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵੀ ਕਮੀ ਆਵੇਗੀ।ਪਿੰਡ ਵਾਸੀਆਂ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਲਾਕੇ ਦੇ ਹੋਰ ਲੰਬਿਤ ਕੰਮ ਵੀ ਜਲਦ ਪੂਰੇ ਕੀਤੇ ਜਾਣ ਦੀ ਉਮੀਦ ਹੈ। ਇਸ ਮੌਕੇ ਸਰਪੰਚ ਕੈਪਟਨ ਧਰਮਿੰਦਰ ਸਿੰਘ, ਸਰਪੰਚ ਦਲਬੀਰ ਮਸੀਹ, ਲਾਡੀ ਵਪਾਰੀ, ਨਵਤੇਜ ਸਿੰਘ, ਜਗਰੂਪ ਸਿੰਘ, ਹਰਭਿੰਦਰ ਸਿੰਘ, ਸਰਬਜੀਤ ਸਿੰਘ ਸੱਬਾ, ਨਰਿੰਦਰ ਸਿੰਘ ਸੁਨਿਆਰਾ, ਫਲਕਸੇਰ ਕਿਰਪਾਲ ਸਿੰਘ ਮੰਤਰੀ, ਸਰਪੰਚ ਸੰਦੀਪ ਸਿੰਘ ਕੀੜੀ, ਰਵਿੰਦਰ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।