05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਿਜਲੀਵਾਲ ਸਕੂਲ ’ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਕਿਲ੍ਹਾ ਲਾਲ ਸਿੰਘ, 5 ਅਗਸਤ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ’ਚ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਸਾਉਣ ਮਹੀਨੇ ਨਾਲ ਸਬੰਧਤ ਰਵਾਇਤੀ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਕਿਲ੍ਹਾ ਲਾਲ ਸਿੰਘ, 5 ਅਗਸਤ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ’ਚ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਸਾਉਣ ਮਹੀਨੇ ਨਾਲ ਸਬੰਧਤ ਰਵਾਇਤੀ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣਾ ਤੇ ਅਧਿਆਪਕਾਂ ਵਲੋਂ ਰਵਾਇਤੀ ਪੰਜਾਬੀ ਪਹਿਰਾਵੇ ’ਚ ਸ਼ਮੂਲੀਅਤ ਨਾਲ ਹੋਈ। ਵਿਦਿਆਰਥਣਾਂ ਨੇ ਪੰਜਾਬੀ ਸੂਟ, ਫੁੱਲਕਾਰੀਆਂ, ਪਰਾਂਦੇ ਤੇ ਗਹਿਣੇ ਪਾ ਕੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ’ਚ ਪੀਂਘ ਵੀ ਲਗਾਈ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਪੰਜਾਬੀ ਲੋਕ ਗੀਤ ਬੋਲੀਆਂ, ਟੱਪੇ, ਕਵਿਤਾਵਾਂ ਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵੱਖ-ਵੱਖ ਹਾਊਸਾਂ ਦੇ ਇੰਚਾਰਜ ਮੈਡਮ ਮੁਸਕਾਨ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਸੁਮਨਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੂੰ ਪੁਰਾਤਨ ਪ੍ਰਸ਼ਨ ਪੁੱਛੇ ਗਏ ਤੇ ਜੇਤੂ ਵਿਦਿਆਰਥੀਆਂ, ਸਟਾਫ਼ ਨੇ ਇਨਾਮ ਪ੍ਰਾਪਤ ਕੀਤੇ। ਮਨਦੀਪ ਕੁਮਾਰੀ, ਮਨਪ੍ਰੀਤ ਕੌਰ, ਬਲਰਾਜ ਕੌਰ ਤੇ ਨਵਪ੍ਰੀਤ ਕੌਰ ਨੇ ਤੀਆਂ ਦੇ ਮੁਕਾਬਲਿਆਂ ਲਈ ਜੱਜਾਂ ਦੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਖਾਣ-ਪੀਣ ਦੇ ਵੱਖ-ਵੱਖ ਸਟਾਲ ਲਗਾਏ ਗਏ। ਪ੍ਰਿੰਸੀਪਲ ਤੇਜਿੰਦਰ ਕੌਰ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਜ਼ੋਨ ਪੱਧਰੀ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਗੁਰੂ ਕਾਂਸ਼ੀ ਸਕੂਲ ਭਗਤਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement