05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਜ਼ੋਨ ਪੱਧਰੀ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਗਮਾ

ਸ੍ਰੀ ਹਰਗੋਬਿੰਦਪੁਰ ਸਾਹਿਬ, 5 ਅਗਸਤ (ਕੰਵਲਜੀਤ ਸਿੰਘ ਚੀਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ੋਨ ਪੱਧਰੀ ਖੇਡਾਂ ’ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਅੰਡਰ-19 ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਆਪਣੇ ਨਾਂਅ ਕੀਤਾ। ਟੀਮ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਮਧੂ ਸਾਵਲ ਵਲੋਂ ਖਿਡਾਰੀਆਂ ਤੇ ਕੋਚਿੰਗ ਸਟਾਫ਼ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਹਰਗੋਬਿੰਦਪੁਰ ਸਾਹਿਬ, 5 ਅਗਸਤ (ਕੰਵਲਜੀਤ ਸਿੰਘ ਚੀਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ੋਨ ਪੱਧਰੀ ਖੇਡਾਂ ’ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਅੰਡਰ-19 ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਆਪਣੇ ਨਾਂਅ ਕੀਤਾ। ਟੀਮ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਮਧੂ ਸਾਵਲ ਵਲੋਂ ਖਿਡਾਰੀਆਂ ਤੇ ਕੋਚਿੰਗ ਸਟਾਫ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਤੇ ਅਜਿਹੀਆਂ ਪ੍ਰਾਪਤੀਆਂ ਨਾਲ ਸਕੂਲ ਦਾ ਨਾਂਅ ਹੋਰ ਵੀ ਰੌਸ਼ਨ ਹੁੰਦਾ ਹੈ। ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਨੇ ਟੀਮ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।­
Ad Position 22
No active advertisement
ਪਿਛਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੂੰ ਭਾਜਪਾ ਦਾ ਸੂਬਾ ਉਪ ਪ੍ਰਧਾਨ ਬਣਾਏ ਜਾਣ ’ਤੇ ਲਖਵਿੰਦਰ ਸਿੰਘ ਰਾਜਪੂਤ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਬਿਜਲੀਵਾਲ ਸਕੂਲ ’ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24
No active advertisement