06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡਾ. ਅਮਰਬੀਰ ਸਿੰਘ ਬੋਪਾਰਾਏ ਦੀ ਮੈਡੀਕਲ ਸੁਪਰਡੈਂਟ ਵਜੋਂ ਨਿਯੁਕਤੀ ਨਾਲ ਗੁਰਦਾਸਪੁਰ ਜ਼ਿਲ੍ਹੇ ਦਾ ਮਾਣ ਵਧਿਆ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਅਹੁਦਾ ਸੰਭਾਲਿਆ

ਕਾਦੀਆਂ, 5 ਅਗਸਤ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕ ਕਮੇਟੀ ਬਟਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਬੋਪਾਰਾਏ ਦੇ ਹੋਣਹਾਰ ਬੇਟੇ ਡਾਕਟਰ ਅਮਰਬੀਰ ਸਿੰਘ ਬੋਪਾਰਾਏ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦਾ ਮੈਡੀਕਲ ਸੁਪਰਡੈਂਟ ਨਿਯੁਕਤ ਕਰਨ ਨਾਲ ਜ਼ਿਲ੍ਹਾ ਗੁਰਦਾਸਪੁਰ ਦਾ ਮੈਡੀਕਲ ਖੇਤਰ ਅੰਦਰ ਮਾਣ ਵਧਿਆ ਹੈ ਤੇ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਡਾ.

Ad Position 21
No active advertisement
ਅਜੀਤ ਡੈਸਕ 06-08-2026
ਕਾਦੀਆਂ, 5 ਅਗਸਤ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕ ਕਮੇਟੀ ਬਟਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਬੋਪਾਰਾਏ ਦੇ ਹੋਣਹਾਰ ਬੇਟੇ ਡਾਕਟਰ ਅਮਰਬੀਰ ਸਿੰਘ ਬੋਪਾਰਾਏ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦਾ ਮੈਡੀਕਲ ਸੁਪਰਡੈਂਟ ਨਿਯੁਕਤ ਕਰਨ ਨਾਲ ਜ਼ਿਲ੍ਹਾ ਗੁਰਦਾਸਪੁਰ ਦਾ ਮੈਡੀਕਲ ਖੇਤਰ ਅੰਦਰ ਮਾਣ ਵਧਿਆ ਹੈ ਤੇ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਡਾ. ਅਮਰਬੀਰ ਸਿੰਘ ਬੋਪਾਰਾਏ ਜੋ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਚਮੜੀ ਰੋਗਾਂ ਦੇ ਵਿਭਾਗ ਵਿਚ ਬਤੌਰ ਪ੍ਰੋਫ਼ੈਸਰ ਕਾਰਜ ਕਰ ਰਹੇ ਹਨ ਤੇ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇ ਰਹੇ ਹਨ। ਡਾ. ਅਮਰਬੀਰ ਸਿੰਘ ਬੋਪਾਰਾਏ ਬਟਾਲਾ ਸ਼ਹਿਰ ਦੇ ਵਾਸੀ ਹਨ। ਇਸ ਨਿਯੁਕਤੀ ਨਾਲ ਬਟਾਲਾ ਇਲਾਕੇ ਅੰਦਰ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਡਾ. ਅਮਰਬੀਰ ਸਿੰਘ ਬੋਪਾਰਾਏ ਨੇ ਆਪਣੀ ਮਿਹਨਤ ਤੇ ਲਗਨ ਨਾਲ ਡਾਕਟਰੀ ਦੀ ਪੜ੍ਹਾਈ ਕਰਨ ਉਪਰੰਤ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਸੇਵਾ ਸ਼ੁਰੂ ਕੀਤੀ ਤੇ ਹੁਣ ਉਨ੍ਹਾਂ ਨੂੰ ਤਰੱਕੀ ਦੇ ਕੇ ਮੈਡੀਕਲ ਸੁਪਰਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਥਾਨਕ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ, ਕਮੇਟੀ ਮੈਂਬਰ ਸਤਨਾਮ ਸਿੰਘ ਬੁੱਟਰ, ਐਡਵੋਕੇਟ ਬਲਜਿੰਦਰ ਸਿੰਘ ਰਿਆੜ, ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸਿਕੰਦਰ ਸਿੰਘ, ਸੇਵਾ ਮੁਕਤ ਪ੍ਰੋ. ਕੁਲਵਿੰਦਰ ਸਿੰਘ, ਮਲਕੀਅਤ ਸਿੰਘ, ਕਸ਼ਮੀਰ ਸਿੰਘ ਸ਼ਕਾਲਾ ਕਮੇਟੀ, ਨਰਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਪੱਡਾ, ਮਨਜੀਤ ਸਿੰਘ ਗੱਜੂਗਾਜੀ, ਡਾ. ਅਮਰਜੀਤ ਸਿੰਘ ਔਲਖ, ਡਾ. ਤਨਵੀਰ ਸਿੰਘ, ਡਾ. ਹਰਮਨਦੀਪ ਸਿੰਘ ਭਾਟੀਆ, ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ, ਕਾਲਜ ਸਮੂਹ ਸਟਾਫ਼, ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਸਮੇਤ ਇਲਾਕਾ ਵਾਸੀਆਂ ਨੇ ਸਥਾਨਕ ਸਕੱਤਰ ਸ: ਕਸ਼ਮੀਰ ਸਿੰਘ ਬੋਪਾਰਾਏ ਅਤੇ ਡਾ. ਅਮਰਬੀਰ ਸਿੰਘ ਬੋਪਾਰਾਏ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਸਮੈਸਟਰ-4 ’ਚ ਅੱਵਲ ਆਈਆਂ ਵਿਦਿਆਰਥਣਾ। ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦੇ ਬੀ.ਐੱਡ. ਸਮੈਸਟਰ-4... ਅਗਲੀ ਖ਼ਬਰ ਸੀਵਰੇਜ ਲਈ ਪੁੱਟੇ ਨਾਲੇ ਵਿਚ ਡਿੱਗੀ ਪਾਵਰਕਾਮ ਅਧਿਕਾਰੀ ਦੀ ਕਾਰ
Ad Position 24
No active advertisement