ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਸੈਸ਼ਨ 2026-27 ਦੀ ਸ਼ੁੱਭ ਸ਼ੁਰੂਆਤ
ਪਠਾਨਕੋਟ, 5 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਧਾਰਮਿਕ ਤੇ ਆਧਿਆਤਮਿਕ ਮਾਹੌਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ । ਕਾਲਜ ਪਰਿਵਾਰ ਨੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਨਵੇਂ ਸੈਸ਼ਨ ਦੀ ਸਫਲ, ਸੁਖਦ ਤੇ ਗਿਆਨਮਈ ਸ਼ੁਰੂਆਤ ਕੀਤੀ ।
ਪਠਾਨਕੋਟ, 5 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਧਾਰਮਿਕ ਤੇ ਆਧਿਆਤਮਿਕ ਮਾਹੌਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ । ਕਾਲਜ ਪਰਿਵਾਰ ਨੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਨਵੇਂ ਸੈਸ਼ਨ ਦੀ ਸਫਲ, ਸੁਖਦ ਤੇ ਗਿਆਨਮਈ ਸ਼ੁਰੂਆਤ ਕੀਤੀ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਨਵੇਂ ਦਾਖ਼ਲਾ ਲੈਣ ਵਾਲੇ ਤੇ ਪੁਰਾਣੇ ਸਾਰੇ ਵਿਦਿਆਰਥੀਆਂ ਦਾ ਦਿਲੋਂ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਗੁਰੂ ਦੀ ਕ੍ਰਿਪਾ ਤੇ ਆਸ਼ੀਰਵਾਦ ਨਾਲ ਕਰਨਾ ਵਿਦਿਆਰਥੀਆਂ ਦੇ ਉਜਵਲ ਭਵਿੱਖ, ਸਫਲਤਾ ਅਤੇ ਸਕਾਰਾਤਮਿਕ ਸੋਚ ਦਾ ਪ੍ਰਤੀਕ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਉਤਕ੍ਰਿਸ਼ਟਤਾ ਨਾਲ ਆਪਣੇ ਵਿੱਦਿਅਕ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ 2026-2 7 ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ । ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ’ਚ ਕਾਲਜ ਦੇ ਸਮੂਹ ਅਧਿਆਪਕਾਂ, ਗੈਰ-ਅਧਿਆਪਨ ਸਟਾਫ ਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਭਾਗ ਲਿਆ ਤੇ ਨਵੇਂ ਸੈਸ਼ਨ ਦੀ ਮੰਗਲਮਈ ਅਤੇ ਸਫਲ ਸ਼ੁਰੂਆਤ ਲਈ ਅਰਦਾਸ ਕੀਤੀ ।