ਅਜੀਤ, ਜਲੰਧਰ
ਹਲਕਾ ਇੰਚਾਰਜ ਵਲੋਂ ਗੁਰਦਾਸਪੁਰ ਦੇ ਸਰਕਾਰੀ ਸਕੂਲ ਦੇ 6 ਕਰੋੜ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ
ਗੁਰਦਾਸਪੁਰ, 6 ਅਗਸਤ (ਚੱਕਰਾਜਾ/ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ‘ਸਕੂਲ ਆਫ਼ ਐਮੀਨੈਂਸ ਯੋਜਨਾ’ ਅਧੀਨ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵੱਲ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦਾ ਦਾਖ਼ਲਾ ਵਧਿਆ ਹੈ।
ਸ
ਸਨਿਚਰਵਾਰ, 1 ਅਗਸਤ, 2026
07-08-2026
ਗੁਰਦਾਸਪੁਰ, 6 ਅਗਸਤ (ਚੱਕਰਾਜਾ/ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ‘ਸਕੂਲ ਆਫ਼ ਐਮੀਨੈਂਸ ਯੋਜਨਾ’ ਅਧੀਨ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵੱਲ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦਾ ਦਾਖ਼ਲਾ ਵਧਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ’ਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ ਤੇ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ’ਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਦੇਸ਼ ਭਰ ਵਿਚ ਸਕੂਲੀ ਸਿੱਖਿਆ ਵਿਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿਚ ਮਿਸਾਲੀ ਪਹਿਲ ਕਦਮੀਆਂ ਕੀਤੀਆਂ ਹਨ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਜਗਜੀਤ ਸਿੰਘ ਪਿੰਟਾ, ਸੀਨੀਅਰ ਆਗੂ ਗਗਨ ਮਹਾਜਨ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਡਾ: ਅਸ਼ਵਨੀ ਭੱਲਾ, ਪ੍ਰਿੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ ਸਮੇਤ ਸਕੂਲ ਸਟਾਫ ਮੌਜੂਦ ਸੀ।