07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰਦਾਸਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਚਲਾਇਆ ਆਪ੍ਰੇਸ਼ਨ ਪ੍ਰਹਾਰ 4.0 * ਗਲਤ ਅਨਸਰਾਂ ਵਲੋਂ ਕੋਝੀਆਂ ਚਾਲਾਂ ਚੱਲਦਿਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਡਰਨ ਦੀ ਲੋੜ ਨਹੀਂ-ਡੀ.ਆਈ.ਜੀ ਹਰਮਨਬੀਰ ਸਿੰਘ ਗਿੱਲ

ਗੁਰਦਾਸਪੁਰ, 6 ਅਗਸਤ (ਚੱਕਰਾਜਾ)-ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਡੀ. ਆਈ.

Ad Position 21
No active advertisement
ਅਜੀਤ ਡੈਸਕ 07-08-2026
ਗੁਰਦਾਸਪੁਰ, 6 ਅਗਸਤ (ਚੱਕਰਾਜਾ)-ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੀ ਰਹਿਨੁਮਾਈ ਤੇ ਐਸ.ਐਸ.ਪੀ ਆਦਿੱਤਯ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹਾਰ 4.0 ਦੀ ਸ਼ੁਰੂਆਤ ਸਵੇਰੇ ਤੜਕੇ ਕੀਤੀ ਗਈ ਜੋ 7 ਅਗਸਤ ਤੱਕ ਜਾਰੀ ਰਹੇਗਾ। ਇਸ ਆਪਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਵਲੋਂ ਖੁਦ ਵੱਖ-ਵੱਖ ਆਪਰੇਸ਼ਨਲ ਸਥਾਨਾਂ ਦਾ ਦੌਰਾ ਕਰਕੇ ਮੌਕੇ ’ਤੇ ਤਾਇਨਾਤੀ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਅਧਿਕਾਰੀਆਂ ਤੇ ਜਵਾਨਾਂ ਨਾਲ ਗੱਲਬਾਤ ਕੀਤੀ ਤੇ ਆਪਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਫੋਰਸ ਨੂੰ ਉਤਸ਼ਾਹਿਤ ਵੀ ਕੀਤਾ। ਆਪਰੇਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਗਜ਼ਟਿਡ ਅਫ਼ਸਰ, ਐਸ.ਐਚ.ਓਜ, ਐਨ.ਜੀ.ਓਜ ਅਤੇ ਸਪੈਸ਼ਲ ਡੀ.ਜੀ.ਪੀ, ਲਾਅ ਐਂਡ ਆਰਡਰ ਪੰਜਾਬ ਵਲੋਂ ਮੁਹੱਈਆ ਕਰਵਾਈ ਗਈ ਵਾਧੂ ਪੁਲਿਸ ਫੋਰਸ ਨੂੰ ਜ਼ਿਲ੍ਹੇ ਭਰ ਵਿਚ ਰਣਨੀਤਿਕ ਢੰਗ ਨਾਲ ਤਾਇਨਾਤ ਕੀਤਾ ਗਿਆ। ਇਸ ਦੌਰਾਨ ਨਸ਼ਾ ਤੇ ਅਪਰਾਧ ਪ੍ਰਭਾਵਿਤ ਖੇਤਰਾਂ ਵਿਚ ਇਕੋ ਸਮੇਂ ਛਾਪੇਮਾਰੀ, ਨਾਕਾਬੰਦੀ, ਤਲਾਸ਼ੀ ਮੁਹਿੰਮਾਂ, ਤਸਦੀਕੀ ਅਭਿਆਨ ਤੇ ਰੋਕਥਾਮੀ ਪੁਲਿਸ ਕਾਰਵਾਈਆਂ ਕਰਦਿਆਂ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ, ਗੈਗਸਟਰਾਂ, ਨਸ਼ਾ ਤਸਕਰਾਂ ਦੇ ਸਾਥੀਆਂ ਤੇ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਮਾੜੇ ਅਨਸਰਾਂ ਖ਼ਿਲਾਫ ਕਾਰਵਾਈ ਕੀਤੀ ਗਈ। ਇਸ ਮੌਕੇ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਕੁੱਲ 253 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ, ਜਿਨ੍ਹਾਂ ’ਚ ਘਿਣਾਉਣੇ ਅਪਰਾਧ ਦੇ 4, ਭਗੌੜੇ ਵਿਅਕਤੀ 6, ਜੁਰਮ ਰੋਕੂ ਕਾਰਵਾਈਆਂ ਹੇਠ 114, ਐਨ.ਡੀ.ਪੀ.ਐਸ ਤਹਿਤ 47 ਤੇ ਹੋਰ ਮਾਮਲੇ ਦੇ 82 ਦੋਸ਼ੀ ਸ਼ਾਮਿਲ ਹਨ। ਇਸੇ ਦੌਰਾਨ ਪੁਲਿਸ ਵਲੋਂ 304 ਗਰਾਮ 333 ਮਿਲੀਗਰਾਮ ਹੈਰੋਇਨ, 110 ਨਸ਼ੀਲੀਆਂ ਗੋਲੀਆਂ, 5420 ਰੁਪਏ ਡਰੱਗ ਮਨੀ, 83250 ਐਮ.ਐਲ ਨਾਜਾਇਜ ਸ਼ਰਾਬ, 2 ਪਿਸਟਲ ਅਤੇ 1 ਮੈਗਜੀਨ ਬਰਾਮਦ ਕੀਤੇ ਗਏ। ਇਸ ਆਪਰੇਸ਼ਨ ਤਹਿਤ 214 ਵਾਹਨਾਂ ਦੇ ਚਲਾਨ ਕਰਨ ਸਮੇਤ 9 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਗਲਤ ਅਨਸਰਾਂ ਵਲੋਂ ਜਾਅਲੀ ਈ.ਮੇਲ ਆਈ.ਡੀਆਂ ਤੋਂ ਭੇਜੀਆਂ ਜਾ ਰਹੀਆਂ ਧਮਕੀਆਂ ਤੋਂ ਜਿਲ੍ਹਾ ਵਾਸੀਆਂ ਨੂੰ ਡਰਨ ਦੀ ਲੋੜ ਨਹੀਂ, ਕਿਉਂਕਿ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਜਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐਸ.ਐਸ.ਪੀ ਆਦਿੱਤਯ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਕੌਰ ਕਲਸੀ ਵਲੋਂ ਇਸ ਸਾਲ ਵੀ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ‘ਤੀਆਂ ਦਾ ਤਿਉਹਾਰ’ ਮਨਾਇਆ ਜਾਵੇਗਾ ਕੱਲ੍ਹ... ਅਗਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ ਜੂਨੀਅਰ ਵਿੰਗ ’ਚ ਅਹੁਦਾ ਵੰਡ ਸਮਾਗਮ
Ad Position 24
No active advertisement