06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ ਬੀ.ਏ. ਸਮੈਸਟਰ 6ਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਬੀ. ਏ.

Ad Position 21
No active advertisement
ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਸੁੰਦਰ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਤੇ ਪ੍ਰੇਰਣਾਦਾਇਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਤੇ ਸੁਖਦੀਪ ਕੌਰ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਪਵਨਜੀਤ ਕੌਰ, ਸੁਮਨਪ੍ਰੀਤ ਕੌਰ ਤੇ ਅਨਮੋਲਪ੍ਰੀਤ ਕੌਰ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਕੋਮਲਜੀਤ ਕੌਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ. ਹਰਮੀਤ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਕਵਲਜੀਤ ਕੌਰ ਤੇ ਪ੍ਰੋ. ਮਨਮੀਤ ਕੌਰ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਲਗਨ, ਮਿਹਨਤ ਤੇ ਦ੍ਰਿੜ੍ਹ ਇਰਾਦੇ ਨਾਲ ਆਪਣੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਤੇ ਇੰਸਟੀਟਿਊਟ ਆਫ ਨਰਸਿੰਗ ਕਾਲਜ ਕਾਦੀਆਂ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਜੀਤ, ਜਲੰਧਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਵਿਖੇ ਵਿਗਿਆਨ ਤੇ ਗਣਿਤ ਮੇਲਾ ਕਰਵਾਇਆ
Ad Position 24
No active advertisement