07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਧਾਰੀਵਾਲ ਖਿੱਚੀਆਂ ਤੋਂ ਸਾਹੋਵਾਲ ਸੰਪਰਕ ਸੜਕਾਂ ਦੀ ਚੌੜਾਈ ਵਧਾਉਣ ਤੇ ਮੁਰੰਮਤ ਦੀ ਮੰਗ

ਗੁਰਦਾਸਪੁਰ, 7 ਅਗਸਤ (ਅਸ਼ੋਕ ਸ਼ਰਮਾ)-ਧਾਰੀਵਾਲ ਖਿੱਚੀਆਂ ਤੋਂ ਸਾਹੋਵਾਲ ਦੀਆਂ ਸੰਪਰਕ ਸੜਕਾਂ ਦੀ ਚੌੜਾਈ ਵਧਾਉਣ ਤੇ ਮੁਰੰਮਤ ਕਰਵਾਉਣ ਦੀ ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ। ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਜਿਹੜੀਆਂ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ 1980 ਤੋਂ ਪਹਿਲਾਂ ਬਣੀਆਂ ਹਨ, ਉਨ੍ਹਾਂ ਦੀ ਚੌੜਾਈ ਬਹੁਤ ਘੱਟ ਹੈ।

Ad Position 21
No active advertisement
ਅਜੀਤ ਡੈਸਕ 08-08-2026
ਗੁਰਦਾਸਪੁਰ, 7 ਅਗਸਤ (ਅਸ਼ੋਕ ਸ਼ਰਮਾ)-ਧਾਰੀਵਾਲ ਖਿੱਚੀਆਂ ਤੋਂ ਸਾਹੋਵਾਲ ਦੀਆਂ ਸੰਪਰਕ ਸੜਕਾਂ ਦੀ ਚੌੜਾਈ ਵਧਾਉਣ ਤੇ ਮੁਰੰਮਤ ਕਰਵਾਉਣ ਦੀ ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ। ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਜਿਹੜੀਆਂ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ 1980 ਤੋਂ ਪਹਿਲਾਂ ਬਣੀਆਂ ਹਨ, ਉਨ੍ਹਾਂ ਦੀ ਚੌੜਾਈ ਬਹੁਤ ਘੱਟ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਲੰਘਣ ਵੇਲੇ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਜਦੋਂ ਕਿ ਸੜਕਾਂ ਦੇ ਬਰਮ ਵੀ ਕਿਸਾਨਾਂ ਨੇ ਖੇਤਾਂ ’ਚ ਮਿਲਾ ਲਏ ਹਨ, ਜਿਸ ਨਾਲ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਮੌਜੂਦਾ ਵਿਧਾਇਕਾਂ ਤੇ ਸਾਬਕਾ ਕੈਬਨਿਟ ਮੰਤਰੀ ਤੋਂ ਇਲਾਵਾ ਹਲਕਾ ਇੰਚਾਰਜ ਦੇ ਧਿਆਨ ਹਿਤ ਵੀ ਲਿਆਂਦਾ ਹੈ, ਫਿਰ ਵੀ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਚੌੜਾਈ ਵਧਾਉਣ ਲਈ ਪੰਚਾਇਤਾਂ ਦੇ ਮਤੇ ਵੀ ਪਾਏ ਸਨ ਅਤੇ ਫਿਰ ਵੀ ਸਬੰਧਿਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਧਾਰੀਵਾਲ ਖਿੱਚੀਆਂ ਦੇ ਆਸ ਪਾਸ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਟਰਾਲੀ ਨਾਲ ਵਾਪਰੇ ਹਾਦਸੇ ’ਚ ਸਕੂਟੀ ਪਿੱਛੇ ਬੈਠੀ ਔਰਤ ਦੀ ਮੌਤ ਪਰਿਵਾਰਿਕ ਮੈਂਬਰਾਂ ਨੇ ਟਰੈਕਟਰ ਮਾਲਕ ਖਿਲਾਫ ਮ... ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂੰ ਜ਼ੋਨਲ ਸਕੂਲ ਟੂਰਨਾਮੈਂਟ ਕਮੇਟੀ ਤਰਨ ਤਾਰਨ-2 ਵਲੋਂ ਵਿਸ਼ੇਸ਼ ਸਨਮਾਨ
Ad Position 24