08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਆਦੋਵਾਲੀ ’ਚ ਵੰਡੀਆਂ ਰਾਸ਼ਨ ਕਿੱਟਾਂ

ਅੱਚਲ ਸਾਹਿਬ, 7 ਅਗਸਤ (ਗੁਰਚਰਨ ਸਿੰਘ)-ਸਾਬਕਾ ਵਿਧਾਇਕ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਆਗੂ ਸ: ਬਲਵਿੰਦਰ ਸਿੰਘ ਲਾਡੀ ਦਾ ਪਿੰਡ ਆਦੋਵਾਲੀ ਵਿਖੇ ਪਹੁੰਚਣ ’ਤੇ ਸੀਨੀਅਰ ਆਗੂ ਕਵਲਜੀਤ ਸਿੰਘ ਆਦੋਵਾਲੀ ਅਤੇ ਪਿੰਡ ਦੇ ਮੁਹਤਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ਮੇਰੀ ਰਸੋਈ ਤਹਿਤ ਰਾਸ਼ਨ ਕਿੱਟਾਂ ਲਾਭਪਾਤਰੀਆਂ ਨੂੰ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 08-08-2026
ਅੱਚਲ ਸਾਹਿਬ, 7 ਅਗਸਤ (ਗੁਰਚਰਨ ਸਿੰਘ)-ਸਾਬਕਾ ਵਿਧਾਇਕ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਆਗੂ ਸ: ਬਲਵਿੰਦਰ ਸਿੰਘ ਲਾਡੀ ਦਾ ਪਿੰਡ ਆਦੋਵਾਲੀ ਵਿਖੇ ਪਹੁੰਚਣ ’ਤੇ ਸੀਨੀਅਰ ਆਗੂ ਕਵਲਜੀਤ ਸਿੰਘ ਆਦੋਵਾਲੀ ਅਤੇ ਪਿੰਡ ਦੇ ਮੁਹਤਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ਮੇਰੀ ਰਸੋਈ ਤਹਿਤ ਰਾਸ਼ਨ ਕਿੱਟਾਂ ਲਾਭਪਾਤਰੀਆਂ ਨੂੰ ਵੰਡੀਆਂ ਗਈਆਂ। ਇਸ ਮੌਕੇ ਸ: ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ ਸਭ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਨੰਬਰ ਇਕ ਹਲਕਾ ਬਣਾਉਣ ਲਈ ਆਪ ਸਭ ਦੇ ਸਹਿਯੋਗ ਦੀ ਲੋੜ ਹੈ ਤੇ ਮੈਂ ਹਲਕਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਾਂ। ਇਸ ਮੌਕੇ ਯੂਥ ਬਲਾਕ ਪ੍ਰਧਾਨ ਕਵਲਜੀਤ ਸਿੰਘ ਆਦੋਵਾਲੀ, ਹਲਕਾ ਯੂਥ ਪ੍ਰਧਾਨ ਤੇਜਵੰਤ ਸਿੰਘ ਬੁਝਿਆਂਵਾਲੀ, ਸਰਪੰਚ ਜਗਦੀਸ਼ ਕੌਰ, ਨੰਬਰਦਾਰ ਸਰਵਨ ਸਿੰਘ, ਪੰਚ ਜਰਨੈਲ ਸਿੰਘ, ਰਜਿੰਦਰ ਸਿੰਘ, ਕੁਲਦੀਪ ਕੌਰ, ਸਰਪੰਚ ਜਰਮਨਜੀਤ ਸਿੰਘ ਜਾਲੀਆਂ, ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਪ੍ਰਭਜੀਤ ਸਿੰਘ ਬੂੜੇਨੰਗਲ, ਬਲਜਿੰਦਰ ਸਿੰਘ, ਸ਼ਾਮ ਸਿੰਘ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਸਕੱਤਰ ਸਿੰਘ, ਹਰਜੀਤ ਸਿੰਘ, ਬਿਕਰਮਜੀਤ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ ਫੌਜੀ, ਸਤਨਾਮ ਸਿੰਘ ਬਾਜਵਾ, ਬਲਵੰਤ ਸਿੰਘ, ਤਰਸੇਮ ਸਿੰਘ, ਦਲਬੀਰ ਸਿੰਘ, ਡਾ. ਕਵਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਅਗਵਾਨ ਨੂੰ ਸੰਸਦੀ ਬੋਰਡ ਮੈਂਬਰ ਬਣਨ ’ਤੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24