07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਪਠਾਨਕੋਟ, 7 ਅਗਸਤ (ਸੰਧੂ)-ਐਸ. ਐਮ.

Ad Position 21
No active advertisement
ਅਜੀਤ ਡੈਸਕ 08-08-2026
ਪਠਾਨਕੋਟ, 7 ਅਗਸਤ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਮੰਤਰਾਂ ਦੇ ਜਾਪ ਤੇ ਯੱਗ ਦੀਆਂ ਭੇਟਾਂ ਦੀ ਸੁਰੀਲੀ ਧੁਨ ਦੇ ਵਿਚਕਾਰ, ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ । ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਅਤੇ ਡਾਇਰੈਕਟਰ ਜੇ.ਸੀ. ਕਟੋਚ ਵਿਸ਼ੇਸ਼ ਮਹਿਮਾਨਾਂ ਵਜੋਂ ਮੌਜੂਦ ਸਨ । ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਤੇ ਹਾਜ਼ਰ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਕਾਲਜ ਡਾਇਰੈਕਟਰ ਜੇ.ਸੀ. ਕਟੋਚ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਵੇਂ ਸੈਸ਼ਨ ਲਈ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ । ਇਸ ਤੋਂ ਬਾਅਦ ਕਾਲਜ ਪ੍ਰਬੰਧਕ ਕਮੇਟੀ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਇਸ ਸ਼ੁੱਭ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਸੰਸਥਾ 1953 ’ਚ ਸਾਡੇ ਇਲਾਕੇ ਦੇ ਬੱਚਿਆਂ ਵਿਚ ਗਿਆਨ ਦੀ ਰੌਸ਼ਨੀ ਫੈਲਾਉਣ ਦੇ ਉਦੇਸ਼ ਨਾਲ ਸਥਾਪਤ ਕੀਤੀ ਗਈ ਸੀ । ਇਸ ਉਦੇਸ਼ ਲਈ ਅਸੀਂ ਹਰ ਸਾਲ ਨਵੇਂ ਕੋਰਸ ਸ਼ੁਰੂ ਕਰਕੇ ਆਪਣੇ ਇਲਾਕੇ ਦੇ ਬੱਚਿਆਂ ਨੂੰ ਲਾਭ ਪਹੁੰਚਾ ਰਹੇ ਹਾਂ । ਉਨ੍ਹਾਂ ਦੱਸਿਆ ਕਿ ਕਾਲਜ ’ਚ ਐਮ.ਐਸ.ਸੀ. ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਕੰਪਿਊਟਰ ਵਿਗਿਆਨ, ਗਣਿਤ, ਐਮ.ਏ. ਪੰਜਾਬੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ । ਜਿਸ ਨਾਲ ਨਾ ਸਿਰਫ਼ ਪੰਜਾਬ ਦੇ ਬੱਚੇ ਸਗੋਂ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਬੱਚੇ ਵੀ ਲਾਭ ਪ੍ਰਾਪਤ ਕਰ ਰਹੇ ਹਨ । ਇਸ ਮੌਕੇ ਪ੍ਰੋ: ਅਨੀਤਾ ਸ਼ਰਮਾ, ਪ੍ਰੋ: ਸੁਰਿੰਦਰ ਸਿੰਘ, ਪ੍ਰੋ: ਰਜਨੀ ਠਾਕੁਰ, ਡਾ: ਰਾਜਿੰਦਰ ਕੌਰ, ਡਾ: ਪ੍ਰਵੇਸ਼, ਡਾ: ਸ਼ੀਤਲ, ਡਾ: ਜਸਵੰਤ ਸਿੰਘ ਬਾਜ, ਪ੍ਰੋ: ਗਗਨ ਗੁਪਤਾ , ਡਾ: ਅਰਵਿੰਦ ਕੌਰ, ਪ੍ਰੋ: ਨੀਰਜ ਪਾਂਡੇ, ਡਾ: ਸੁਨੀਲ ਕੁਮਾਰ, ਪ੍ਰੋ: ਰੋਹਨ ਅਤੇ ਡਾ: ਸੰਦੀਪ ਸ਼ਰਮਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਯ ਪਠਾਨਕੋਟ ਵਿਚ ਨਵੇਂ ਸੈਸ਼ਨ ਦਾ ਆਗਾਜ਼ * ਸ੍ਰੀ ਸੁੰਦਰਕਾਂਡ ਦਾ ਕਰਵਾ...
Ad Position 24