09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਫੇਰੋਚੇਚੀ ’ਚ ਨਸ਼ਿਆਂ ਖ਼ਿਲਾਫ਼ ਗ੍ਰਾਮ ਸਭਾ ਦਾ ਇਜਲਾਸ

ਭੈਣੀ ਮੀਆਂ ਖਾਂ, 8 ਅਗਸਤ (ਜਸਬੀਰ ਸਿੰਘ ਬਾਜਵਾ)-ਨਸ਼ਿਆਂ ਦੀ ਲਾਹਨਤ ਨੂੰ ਪਿੰਡਾਂ ’ਚੋਂ ਖ਼ਤਮ ਕਰਨ ਲਈ ਪਿੰਡ ਫੇਰੋਚੇਚੀ ਵਿਖੇ ਵਿਸ਼ੇਸ਼ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ। ਇਜਲਾਸ ’ਚ ਪਿੰਡ ਦੇ ਪੰਚ-ਸਰਪੰਚ, ਨੌਜਵਾਨ, ਬਜ਼ੁਰਗ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਭੈਣੀ ਮੀਆਂ ਖਾਂ, 8 ਅਗਸਤ (ਜਸਬੀਰ ਸਿੰਘ ਬਾਜਵਾ)-ਨਸ਼ਿਆਂ ਦੀ ਲਾਹਨਤ ਨੂੰ ਪਿੰਡਾਂ ’ਚੋਂ ਖ਼ਤਮ ਕਰਨ ਲਈ ਪਿੰਡ ਫੇਰੋਚੇਚੀ ਵਿਖੇ ਵਿਸ਼ੇਸ਼ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ। ਇਜਲਾਸ ’ਚ ਪਿੰਡ ਦੇ ਪੰਚ-ਸਰਪੰਚ, ਨੌਜਵਾਨ, ਬਜ਼ੁਰਗ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਸੰਬੰਧੀ ਸਰਪੰਚ ਸਤਨਾਮ ਸਿੰਘ ਸੋਨੀ ਨੇ ਦੱਸਿਆ ਕਿ ਇਜਲਾਸ ਦੌਰਾਨ ਨਸ਼ਿਆਂ ਦੇ ਵਿਰੋਧ ’ਚ ਵੱਖ-ਵੱਖ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪਿੰਡ ਵਾਸੀਆਂ ਨੇ ਫ਼ੈਸਲਾ ਲਿਆ ਕਿ ਪਿੰਡ ’ਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਨਸ਼ਾ ਤਸਕਰੀ ’ਚ ਸ਼ਾਮਿਲ ਲੋਕਾਂ ਦੀ ਸੂਚਨਾ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਦੇਣ ਦਾ ਪ੍ਰਸਤਾਵ ਵੀ ਪਾਸ ਕੀਤਾ। ਗ੍ਰਾਮ ਸਭਾ ’ਚ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਮੈਦਾਨ ਤੇ ਲਾਇਬ੍ਰੇਰੀ ਬਣਾਉਣ ਦਾ ਮਤਾ ਵੀ ਪਾਸ ਕੀਤਾ। ਪਿੰਡ ਦੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਦਿੱਤਾ ਹੈ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਪੂਰਾ ਪਿੰਡ ਇਕਜੁੱਟ ਹੋ ਕੇ ਇਸ ਬੁਰਾਈ ਖ਼ਿਲਾਫ਼ ਜੰਗ ਲੜੇ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ’ਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। ਇਜਲਾਸ ਦੇ ਅੰਤ ’ਚ ਪਿੰਡ ਵਾਸੀਆਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਪੰਚ ਸਰਫ ਰਾਮ, ਸੁਰਿੰਦਰਪਾਲ, ਠਾਕੁਰ ਕੇਵਲ ਸਿੰਘ, ਬਲਵਿੰਦਰ ਸਿੰਘ, ਗੁਰਪਾਲ ਸਿੰਘ ਬੁੱਢੇਕੋਟੀਆ, ਇੰਦਰ ਮਸੀਹ, ਐਡਵੋਕੇਟ ਹਰਪਾਲ ਸਿੰਘ, ਗੁਰਮੀਤ ਸਿੰਘ ਛੀਨਾ, ਗੁਰਪ੍ਰਤਾਪ ਸਿੰਘ, ਸੁਖਵਿੰਦਰ ਸਿੰਘ ਜੀ.ਐੱਮ, ਬਿਕਰਮ ਸਿੰਘ ਪੰਨੂੰ, ਸਰਬਜੀਤ ਸਿੰਘ ਖਾਲਸਾ, ਬਲਜੀਤ ਸਿੰਘ ਫ਼ੌਜੀ, ਸੁਰਜੀਤ ਸਿੰਘ ਬਿੱਲਾ, ਦੇਵੀ ਦਿਆਲ ਦਾਈਆ, ਰਤਨ ਸਿੰਘ, ਤਰਸੇਮ ਸਿੰਘ ਸੰਧੂ, ਪ੍ਰਕਾਸ਼ ਸਿੰਘ ਦੋਧੀ, ਡਾਕਟਰ ਸਤਨਾਮ ਸਿੰਘ, ਜਰਨੈਲ ਸਿੰਘ ਬਾਜਵਾ, ਹਰੀ ਸਿੰਘ, ਜੋਗਿੰਦਰ ਸਿੰਘ, ਕਰਨੈਲ ਸਿੰਘ ਬਾਜਵਾ, ਠਾਕੁਰ ਰਮੇਸ਼ ਸਿੰਘ ਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਚ ਸਰਪੰਚ ਯੂਨੀਅਨ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਖਿਡਾਰੀਆਂ ਦਾ ਪੰਜਾਬ ਸਕੂਲ ਖੇਡਾਂ ਜ਼ੋਨਲ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24