09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ।

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਜਤਿੰਦਰ ਕੱਦ ਆਰ.ਡੀ. ਖੋਸਲਾ ਸਕੂਲ ਦੇ ਕਰਾਟੇ ਮੁਕਾਬਲਿਆਂ ’ਚੋਂ ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਪ੍ਰਿੰ. ਬਿੰਦੂ ਭੱਲਾ ਤੇ ਹੋਰ। ਤਸਵੀਰ : ਜਤਿੰਦਰ ਕੱਦ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1000 ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸ ਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ ਦੀ ਸਫ਼ਾਈ ’ਚ ਅਣਗਹਿਲੀ ’ਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਪਾਈ ਝਾੜ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ 15ਵਾਂ ਸ਼ਾਨ-ਏ-ਦਸਤਾਰ ਕੱਪ 13 ਸਤੰਬਰ ਨੂੰ ਹੋਵੇਗਾ-ਪ੍ਰੀਤਪਾਲ ਸਿੰਘx
Ad Position 24