09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ਾਹਬਾਦ ਵਿਖੇ ਹੈਰੀ ਤੇ ਕਾਹਲੋਂ ਦੀ ਅਗਵਾਈ ਹੇਠ ‘ਆਪ’ ਵਰਕਰਾਂ ਦੀ ਭਰਵੀਂ ਮੀਟਿੰਗ

ਵਡਾਲਾ ਗ੍ਰੰਥੀਆਂ, 8 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਪੁੱਤਰ ਹਰਵਿੰਦਰ ਸਿੰਘ ਹੈਰੀ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 09-08-2026
ਵਡਾਲਾ ਗ੍ਰੰਥੀਆਂ, 8 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਪੁੱਤਰ ਹਰਵਿੰਦਰ ਸਿੰਘ ਹੈਰੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਤੇ ਹੋਰ ਲੋਕ ਭਲਾਈ ਯੋਜਨਾਵਾਂ ਦੇ ਖੇਤਰ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਰਕੇ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਮੁੜ ਸਰਕਾਰ ਬਣਾਏਗੀ। ਇਸ ਮੌਕੇ ਡਾ. ਗੁਰਨਾਮ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਦਫਤਰਾਂ ਤੇ ਗੈਰ-ਪਲਾਟਾਂ ’ਚ ਬੂਟੀ ਦੀ ਭਰਮਾਰ * ਪ੍ਰਸ਼ਾਸਨ ਦੇ ਹੁਕਮਾਂ ਦੀ ਨਹੀਂ ਕੀਤੀ ਜਾ ਰਹੀ ਪਾਲਣਾ ਅਗਲੀ ਖ਼ਬਰ ਪ੍ਰਿੰ. ਬਲਬੀਰ ਕੌਰ ਰੰਧਾਵਾ, ਪ੍ਰਿੰ. ਪ੍ਰਗਟ ਸਿੰਘ ਸੀੜਾ, ਮੈਡਮ ਦਲਜੀਤ ਕੌਰ, ਨਰਿੰਦਰ ਸਿੰਘ ਖ਼ਾਲਸਾ
Ad Position 24