09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕ ਸ਼ੈਰੀ ਕਲਸੀ ਤੇ ਆਮ ਆਦਮੀ ਪਾਰਟੀ ਦੇ ਸਰਪੰਚ । ਵਿਕਾਸ ਕਾਰਜਾਂ ਤੇ ਲੋਕਾਂ ਭਲਾਈ ਉਪਰਾਲਿਆਂ ਤੋਂ ਲੋਕਾਂ ’ਚ ‘ਆਪ’ ਸਰਕਾਰ ਪ੍ਰਤੀ ਭਰੋਸਾ ਵਧਿਆ- ਸਰਪੰਚ

ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਲੋਕਾਂ ’ਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ.

Ad Position 21
No active advertisement
ਅਜੀਤ ਡੈਸਕ 10-08-2026
ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਲੋਕਾਂ ’ਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਜਗਦੀਸ਼ ਸਿੰਘ ਸਰਪੰਚ ਰਜਾਦਾ, ਡਾ. ਜੋਗਾ ਸਿੰਘ ਸਰਪੰਚ ਬਹਿਲੂਵਾਲ, ਕਰਨੈਲ ਸਿੰਘ ਬੁੱਟਰ ਸਰਪੰਚ ਵਡਾਲਾ ਗ੍ਰੰਥੀਆਂ ਤੇ ਜਗਦੀਪ ਸਿੰਘ ਸਰਪੰਚ ਸ਼ੇਰਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪਾਣੀ ਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਗਲੀਆਂ-ਨਾਲੀਆਂ, ਲਿੰਕ ਸੜਕਾਂ ਤੇ ਨਹਿਰੀ ਪਾਣੀ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੀ ਦਿੱਖ ਦੇ ਨਾਲ-ਨਾਲ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਵੀ ਘਟ ਰਹੀਆਂ ਹਨ। ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਲੜੀ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਦਾ ਅਹਿਸਾਸ ਹੋ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ ’ਚ ਲੋਕ ਮੁੜ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਮੈਦਾਨ ’ਚ ਉੱਤਰ ਕੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ
Ad Position 24