10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐਸ. ਐਸ. ਐਮ. ਕਾਲਜ ਦੀ ਅੰਜਲੀ ਨੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਪ੍ਰਾਪਤ

ਦੀਨਾਨਗਰ, 9 ਅਗਸਤ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ.

Ad Position 21
No active advertisement
ਅਜੀਤ ਡੈਸਕ 10-08-2026
ਦੀਨਾਨਗਰ, 9 ਅਗਸਤ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ. ਐਮ. ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨਿਆ ਐਮ. ਏ. (ਸੰਗੀਤ ਵੋਕਲ) ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਆਰ. ਕੇ. ਤੁਲੀ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅੰਜਲੀ ਨੇ 9.70 ਸੀ. ਜੀ. ਪੀ. ਏ. ਅੰਕ ਹਾਸਿਲ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਸੰਜੀਵ ਕੁਮਾਰ ਨੇ 9.15 ਸੀ. ਜੀ. ਪੀ. ਏ. ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿਚੋਂ ਅੱਠਵਾਂ, ਗਗਨਦੀਪ ਸਿੰਘ ਤੇ ਅਜੇ ਕੁਮਾਰ ਨੇ 9.09 ਸੀ. ਜੀ. ਪੀ. ਏ. ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿਚੋਂ 11ਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਤੁੱਲੀ ਨੇ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਸੰਗੀਤ ਵਿਭਾਗ ਦੇ ਮੁਖੀ ਪ੍ਰੋਫੈਸਰ ਸੋਨੂੰ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਰੰਗਾਂ ਨਾਲ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24