ਖਾਲਸਾ ਮਾਡਲ ਸਕੂਲ ਸ਼ਿਕਾਰ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਨਾਲ ਜੋੜਨਾ ਜ਼ਰੂਰੀ : ਬਾਬਾ ਕੁਲਵੰਤ ਸਿੰਘ
ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੀ ਜਵਾਨੀ ਸਮਾਜ ਤੇ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ, ਪਰ ਨਸ਼ਿਆਂ, ਪਤਿਤਪੁਣੇ ਤੇ ਪੱਛਮੀ ਸੱਭਿਆਚਾਰ ਦੇ ਵਧ ਰਹੇ ਪ੍ਰਭਾਵ ਨੇ ਨੌਜਵਾਨ ਪੀੜ੍ਹੀ ਸਾਹਮਣੇ ਗੰਭੀਰ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਨੌਜਵਾਨਾਂ ਨੂੰ ਇਨ੍ਹਾਂ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਿੱਖੀ, ਗੁਰਬਾਣੀ ਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।
ਬ
ਬਾਬਾ ਕੁਲਵੰਤ ਸਿੰਘ ਲੱਖੋਰਾਹ
10-08-2026
ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੀ ਜਵਾਨੀ ਸਮਾਜ ਤੇ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ, ਪਰ ਨਸ਼ਿਆਂ, ਪਤਿਤਪੁਣੇ ਤੇ ਪੱਛਮੀ ਸੱਭਿਆਚਾਰ ਦੇ ਵਧ ਰਹੇ ਪ੍ਰਭਾਵ ਨੇ ਨੌਜਵਾਨ ਪੀੜ੍ਹੀ ਸਾਹਮਣੇ ਗੰਭੀਰ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਨੌਜਵਾਨਾਂ ਨੂੰ ਇਨ੍ਹਾਂ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਿੱਖੀ, ਗੁਰਬਾਣੀ ਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਇਹ ਵਿਚਾਰ ਗੁਰਦੁਆਰਾ ਸ੍ਰੀ ਸੰਤਗੜ੍ਹ ਸਾਹਿਬ ਲਖੋਰਾਹ ਦੇ ਮੁੱਖ ਪ੍ਰਬੰਧਕ ਬਾਬਾ ਕੁਲਵੰਤ ਸਿੰਘ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਸਿਰਫ਼ ਕਿਸੇ ਇਕ ਪਰਿਵਾਰ ਦੀ ਨਹੀਂ ਰਹੀ, ਸਗੋਂ ਸਮੁੱਚੇ ਸਮਾਜ ਲਈ ਵੱਡੀ ਚੁਣੌਤੀ ਬਣ ਚੁੱਕੀ ਹੈ। ਨਸ਼ਿਆਂ ਕਾਰਨ ਜਿੱਥੇ ਅਨੇਕਾਂ ਘਰਾਂ ਦੀ ਖੁਸ਼ਹਾਲੀ ਪ੍ਰਭਾਵਿਤ ਹੋ ਰਹੀ ਹੈ, ਉੱਥੇ ਨੌਜਵਾਨ ਆਪਣੀ ਸਿਹਤ ਅਤੇ ਭਵਿੱਖ ਵੀ ਖ਼ਤਰੇ ਵਿੱਚ ਪਾ ਰਹੇ ਹਨ। ਇਸ ਲਈ ਮਾਪਿਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਮਿਲ ਕੇ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਚੰਗਾ ਜੀਵਨ ਜਿਉਣ ਦਾ ਰਾਹ ਦਿਖਾਉਣਾ ਵੀ ਜ਼ਰੂਰੀ ਹੈ। ਗੁਰੂ ਘਰ ਨਾਲ ਜੁੜਨਾ, ਗੁਰਬਾਣੀ ਦਾ ਅਧਿਐਨ, ਸੰਗਤ, ਸੇਵਾ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਣਾ ਨੌਜਵਾਨਾਂ ਨੂੰ ਸਾਰਥਿਕ ਜੀਵਨ ਵੱਲ ਲੈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਰਫ਼ ਬਾਹਰੀ ਸਰੂਪ ਦਾ ਨਾਂਅ ਨਹੀਂ, ਬਲਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਉਣ ਦਾ ਮਾਰਗ ਹੈ। ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਲਈ ਘਰ ਤੋਂ ਹੀ ਚੰਗਾ ਮਾਹੌਲ ਸਿਰਜਣ ਦੀ ਲੋੜ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਹਨੇਰੀ ਵਿਚ ਗੁਆਉਣ ਦੀ ਬਜਾਏ ਗੁਰੂ ਦੀ ਬਾਣੀ, ਸੇਵਾ, ਸਿਮਰਨ ਅਤੇ ਚੜ੍ਹਦੀ ਕਲਾ ਦੇ ਰਾਹ ’ਤੇ ਤੋਰਨ ਲਈ ਸਾਂਝੇ ਉਪਰਾਲੇ ਕਰਨੇ ਸਮੇਂ ਦੀ ਮੰਗ ਹਨ।