10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੰਤ ਬਾਬਾ ਸ਼ਿਵ ਛੋਟੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ 14 ਅਗਸਤ ਨੂੰ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਘੁੰਮਣਾ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਸ਼ਿਵ ਗੁਰਦੁਆਰਾ ਬੋਹੜੀ ਸਾਹਿਬ ਵਾਲਿਆਂ ਦੇ ਪਹਿਲੇ ਬਰਸੀ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਸਮਾਗਮ ਦੀਆਂ ਤਿਆਰੀਆਂ ਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾ ਵਾਲਿਆਂ ਨੇ ਦੱਸਿਆ ਕਿ 16 ਅਗਸਤ ਦਿਨ ਐਤਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਬਰਸੀ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਵੱਡੇ ਪੱਧਰ ’ਤੇ ਮਨਾਏ ਜਾਣਗੇ, ਜਿਨਾਂ ਦੀਆਂ ਤਿਆਰੀਆਂ ਮੁਕੰਮਲ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Ad Position 21
No active advertisement
ਸੰਤ ਬਾਬਾ ਸ਼ਿਵ 10-08-2026
ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਘੁੰਮਣਾ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਸ਼ਿਵ ਗੁਰਦੁਆਰਾ ਬੋਹੜੀ ਸਾਹਿਬ ਵਾਲਿਆਂ ਦੇ ਪਹਿਲੇ ਬਰਸੀ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਸਮਾਗਮ ਦੀਆਂ ਤਿਆਰੀਆਂ ਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾ ਵਾਲਿਆਂ ਨੇ ਦੱਸਿਆ ਕਿ 16 ਅਗਸਤ ਦਿਨ ਐਤਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਬਰਸੀ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਵੱਡੇ ਪੱਧਰ ’ਤੇ ਮਨਾਏ ਜਾਣਗੇ, ਜਿਨਾਂ ਦੀਆਂ ਤਿਆਰੀਆਂ ਮੁਕੰਮਲ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 14 ਅਗਸਤ ਦਿਨ ਸ਼ੁੱਕਰਵਾਰ ਨੂੰ ਬਾਬਾ ਸ਼ਿਵ ਦੀ ਯਾਦ ’ਚ ਬਣੇ ਗੁਰਦੁਆਰਾ ਅੰਗੀਠਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 16 ਅਗਸਤ ਦਿਨ ਐਤਵਾਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਬਾਬਾ ਜੀ ਦੇ ਪਾਠੀ, ਸਿੰਘਾਂ ਵਲੋਂ ਗੁਰਬਾਣੀ ਦੇ ਸ਼ਬਦ ਪੜ੍ਹੇ ਜਾਣਗੇ। ਇਸ ਮੌਕੇ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਬਾਬਾ ਜੀ ਦੇ ਦਰਬਾਰ ਦੀਆਂ ਹਾਜ਼ਰੀਆਂ ਭਰਨਗੀਆਂ। ਸੰਗਤਾਂ ਦੀ ਸੇਵਾ ਲਈ ਚਾਹ ਪਕੌੜੇ, ਲੱਸੀ ਦਾ ਬਾਟਾ, ਖੀਰ, ਜਲੇਬੀਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੀ ਯਾਦ ’ਚ ਬਣਾਏ ਗਏ ਗੁਰਦੁਆਰਾ ਸਾਹਿਬ ਜਿਨਾਂ ’ਚ ਗੁਰਦੁਆਰਾ ਢਿਉ ਸਾਹਿਬ ਅਬਦਾਲ ਸ਼ਹਿਰ ਛੋਟੇ ਘੁੰਮਣ, ਗੁਰਦੁਆਰਾ ਸੱਚਖੰਡ ਬੋਹੜੀ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਪੀਰ ਮਣਾਂ, ਗੁਰਦੁਆਰਾ ਦਮਦਮਾ ਸਾਹਿਬ ਰੇਲਵੇ ਫਾਟਕ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਉਧੋਵਾਲ ਦੀਆਂ ਸਭ ਸਾਫ਼ ਸਫ਼ਾਈਆਂ, ਰੰਗ ਰੋਗਨ ਤੋਂ ਇਲਾਵਾ ਗੁਰਦੁਆਰਾ ਬੋਹੜੀ ਸਾਹਿਬ ਤੇ ਅੰਗੀਠਾ ਬਾਬਾ ਸ਼ਿਵ ਜੀ ਦੇ ਰੰਗ ਰੋਗਨ ਤੇ ਮਾਰਬਲ ਲਗਾਉਣ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਵੱਡੇ ਪੱਧਰ ’ਤੇ ਵਾਟਰ ਪਰੂਫ਼ ਸ਼ਮਿਆਨੇ ਲੱਗ ਰਹੇ ਹਨ। ਗੁਰਦੁਆਰਾ ਸਾਹਿਬ ਵਿਖੇ ਰੰਗ-ਬਿਰੰਗੀਆਂ ਰੌਸ਼ਨੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਗੁਰੂ ਕੇ ਲੰਗਰ ਦੀਆਂ ਤਿਆਰੀਆਂ ਅਤੇ ਸੇਵਾ ਦੇ ਕਾਰਜ, ਜੋੜਾ ਘਰ ਦੀ ਸੇਵਾ, ਗੱਡੀਆਂ ਮੋਟਰਾਂ ਲਈ ਸਟੈਂਡ ਦੀ ਸੇਵਾ ਆਦਿ ਸਭ ਕਾਰਜਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਮੁੱਖ ਸੇਵਾਦਾਰ ਜਥੇਦਾਰ ਸੰਤ ਬਾਬਾ ਨਾਮਦੇਵ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਬਰਸੀ ਸਮਾਗਮ ’ਚ ਹਾਜ਼ਰੀਆਂ ਭਰ ਕੇ ਬਾਬਾ ਜੀ ਦੀਆਂ ਖੁਸ਼ੀਆਂ ਪ੍ਰਪਤ ਕਰੋ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਧੂਮ-ਧਾਮ ਨਾਲ ਮਨਾਈ ਹਰਿਆਲੀ ਤੀਜ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਏ.ਆਈ. ਦੀ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ
Ad Position 24