ਲੋਕ ਹਿਤੈਸ਼ੀ ਨੀਤੀਆਂ ਕਰਕੇ ਪੰਜਾਬ ਅੰਦਰ ਫਿਰ ਤੋਂ ‘ਆਪ’ ਦੀ ਸਰਕਾਰ ਬਣਨਾ ਤੈਅ : ਬਾਪੂ ਮਹਾਲ, ਬੰਟੀ
ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਛੋਟੇਪੁਰ ਵਿਖੇ ਬਲਾਕ ਸੰਮਤੀ ਮੈਂਬਰ ਮਾਲਿਕ ਸਿੰਘ ਬੰਟੀ ਬਲਾਕ ਪ੍ਰਧਾਨ ਦੇ ਪ੍ਰਬੰਧਾਂ ਹੇਠ ਹੋਏ ਸਮਾਗਮ ਵਿਚ ‘ਆਪ’ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਪੂ ਜਰਨੈਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਸਕੀਮਾਂ ਲੋਕਾਂ ਦੇ ਹਿੱਤਾਂ ਦੀਆਂ ਲਿਆਂਦੀਆਂ ਹਨ, ਉਸ ਨਾਲ ਲੋਕ ਫਿਰ ਤੋਂ ‘ਆਪ’ ਦੀ ਸਰਕਾਰ ਬਨਾਉਣਗੇ।
ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਛੋਟੇਪੁਰ ਵਿਖੇ ਬਲਾਕ ਸੰਮਤੀ ਮੈਂਬਰ ਮਾਲਿਕ ਸਿੰਘ ਬੰਟੀ ਬਲਾਕ ਪ੍ਰਧਾਨ ਦੇ ਪ੍ਰਬੰਧਾਂ ਹੇਠ ਹੋਏ ਸਮਾਗਮ ਵਿਚ ‘ਆਪ’ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਪੂ ਜਰਨੈਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਸਕੀਮਾਂ ਲੋਕਾਂ ਦੇ ਹਿੱਤਾਂ ਦੀਆਂ ਲਿਆਂਦੀਆਂ ਹਨ, ਉਸ ਨਾਲ ਲੋਕ ਫਿਰ ਤੋਂ ‘ਆਪ’ ਦੀ ਸਰਕਾਰ ਬਨਾਉਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾਲਿਕ ਸਿੰਘ ਬੰਟੀ ਨੇ ਕਿਹਾ ਕਿ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫੀ ਤੋਂ ਇਲਾਵਾ ਮਾਵਾਂ-ਭੈਣਾਂ ਸਤਿਕਾਰ ਯੋਜਨਾ ਤਹਿਤ ਪੈਸੇ ਦੇਣਾ ਅਤੇ ਪਾਰਦਰਸ਼ਤਾ ਨਾਲ ਨੌਕਰੀਆਂ ਦੇਣਾ ਕੇਵਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਹੀ ਹਿੱਸੇ ਆਇਆ ਹੈ। ਇਸ ਮੌਕੇ ਦਿਲਬਾਗ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ, ਸੁੱਚਾ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ ਛੋਟੇਪੁਰ, ਹਰਦੀਪ ਸਿੰਘ, ਜਸਵਿੰਦਰ ਸਿੰਘ, ਡਾ. ਸੁਖਪ੍ਰੀਤ ਸਿੰਘ ਕਾਹਲੋਂ ਆਦਿ ਨੇ ਵੀ ਸ਼ਮੂਲੀਅਤ ਕੀਤੀ।