09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 9 ਅਗਸਤ (ਅਸ਼ੋਕ ਸ਼ਰਮਾ)-ਬੀ. ਐਮ.

Ad Position 21
No active advertisement
ਅਜੀਤ ਡੈਸਕ 10-08-2026
ਗੁਰਦਾਸਪੁਰ, 9 ਅਗਸਤ (ਅਸ਼ੋਕ ਸ਼ਰਮਾ)-ਬੀ. ਐਮ. ਐਸ. ਐਮ. ਗਰੁੱਪ ਆਫ ਇੰਸਟੀਟਿਊਸ਼ਨ ਪੁਰਾਣਾ ਸਾਲਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਜਿਸ ਵਿਚ ਸੰਸਥਾ ਦੇ ਐਮ. ਡੀ. ਮੈਡਮ ਸੁਰਿੰਦਰ ਕੌਰ ਤੇ ਮੈਨੇਜਿੰਗ ਕਮੇਟੀ ਮੈਂਬਰ ਅਮਰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਸਮਾਗਮ ’ਚ ਨਰਸਿੰਗ ਵਿਭਾਗ, ਐਜੂਕੇਸ਼ਨ ਵਿਭਾਗ ਤੇ ਗਗਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਮਹਿੰਦੀ ਤੇ ਚੂੜੀਆਂ ਦੀ ਰਸਮ ਅਦਾ ਕਰਨ ਉਪਰੰਤ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤ, ਭੰਗੜਾ ਪੇਸ਼ ਕੀਤਾ ਗਿਆ ਅਤੇ ਪੀਂਘ ਦੇ ਹੁਲਾਰੇ ਵੀ ਲਏ I ਵਿਦਿਆਰਥਣਾਂ ਵਲੋਂ ਚਰਖਾ ਕੱਤ ਕੇ ਪੰਜਾਬੀ ਵਿਰਸੇ ਨੂੰ ਯਾਦ ਕੀਤਾ। ਮੁੱਖ ਮਹਿਮਾਨਾਂ ਵਲੋਂ ਵਿਦਿਆਰਥੀਆਂ ਨਾਲ ਤੀਆਂ ਦੇ ਇਤਿਹਾਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਤੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਉਨਾਂ ਨੂੰ ਭਵਿੱਖ ਵਿਚ ਵੀ ਇਹੋ ਜਿਹੇ ਤਿਉਹਾਰਾਂ ਨੂੰ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਦੇ ਐਮ. ਡੀ. ਸੁਰਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਵਿਚ ਸੈਸ਼ਨ 2026-27 ਦਾਖਲੇ ਲਈ ਬੀ. ਏ., ਬੀ. ਸੀ. ਏ., ਬੀ. ਐਡ, ਡੀ. ਐਲ. ਐਡ ਦੇ ਨਾਲ ਜੀ. ਐਨ. ਐਮ.,ਬੀ. ਐਸ. ਸੀ. ਨਰਸਿੰਗ, ਓਟੀ, ਐਮਰਜਸੀ ਕਮ ਐਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲਬਧ ਹਨ, ਚਾਹਵਾਨ ਵਿਦਿਆਰਥੀ ਕੋਰਸ ਸਬੰਧੀ ਜਾਣਕਾਰੀ ਪੁਰਾਣਾ ਸ਼ਾਲਾ ਤੇ ਕਲਾਨੌਰ ਕੈੰਪਸ ਵਿਚ ਸਥਾਪਿਤ ਹੈਲਪ ਡੈਸਕ ਤੋਂ ਪ੍ਰਾਪਤ ਕਰ ਸਕਦੇ ਹਨ I
Ad Position 22
No active advertisement
ਪਿਛਲੀ ਖ਼ਬਰ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 5 ਵਿਖੇ ਸੁਵਿਧਾ ਕੈਂਪ ਲਗਾਇਆ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24