ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਖਾਸਾਂਵਾਲੀ ਦੇ ਵਿਕਾਸ ਤੇ ਹੋਰ ਮਸਲਿਆਂ ਸੰਬੰਧੀ ਵਿਚਾਰ-ਵਟਾਂਦਰਾ
ਡੇਰਾ ਬਾਬਾ ਨਾਨਕ, 9 ਅਗਸਤ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਜ ਪਿੰਡ ਖਾਸਾਂਵਾਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕਿ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵਲੋਂ ਮਿਲੇ ਭਰਵੇਂ ਸਹਿਯੋਗ, ਪਿਆਰ ਤੇ ਸਤਿਕਾਰ ਲਈ ਧੰਨਵਾਦ ਕੀਤਾ।
ਡੇਰਾ ਬਾਬਾ ਨਾਨਕ, 9 ਅਗਸਤ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਜ ਪਿੰਡ ਖਾਸਾਂਵਾਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕਿ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵਲੋਂ ਮਿਲੇ ਭਰਵੇਂ ਸਹਿਯੋਗ, ਪਿਆਰ ਤੇ ਸਤਿਕਾਰ ਲਈ ਧੰਨਵਾਦ ਕੀਤਾ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਹਲਕੇ ਅੰਦਰ ਸੜਕਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਖਾਸਾਂਵਾਲੀ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਲਵਪ੍ਰੀਤ ਸਿੰਘ ਪੀਏ, ਕੌਂਸਲਰ ਰਜਤ ਮਰਵਾਹਾ, ਸਾਬਕਾ ਕੌਂਸਲਰ ਬਲਦੇਵ ਰਾਜ ਡਾਇਮੰਡ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।