ਸਕਾਰਪੀਓ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਡੇਰਾ ਬਾਬਾ ਨਾਨਕ, 10 ਅਗਸਤ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਕਾਹਲਾਂਵਾਲੀ ਨੇੜੇ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਦਕਿ ਉਸ ਦੇ ਨਾਲ 2 ਬੱਚੇ ਗੰਭੀਰ ਜ਼ਖਮੀ ਹੋ ਗਏ।
ਡੇਰਾ ਬਾਬਾ ਨਾਨਕ, 10 ਅਗਸਤ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਕਾਹਲਾਂਵਾਲੀ ਨੇੜੇ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਦਕਿ ਉਸ ਦੇ ਨਾਲ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਾਬਾ ਮਸੀਹ (48) ਪੁੱਤਰ ਮੰਗਤ ਮਸੀਹ ਵਾਸੀ ਸ਼ਿਕਾਰ ਮਾਛੀਆਂ ਆਪਣੇ ਮੋਟਰਸਾਈਕਲ ’ਤੇ 2 ਬੱਚਿਆਂ ਦੇ ਨਾਲ ਡੇਰਾ ਬਾਬਾ ਨਾਨਕ ਵਲੋਂ ਆ ਰਿਹਾ ਸੀ, ਜਦ ਇਹ ਕਾਹਲਾਂਵਾਲੀ ਨਜ਼ਦੀਕ ਪ੍ਰੀਤ ਪੈਲਸ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨਾਲ ਸਿੱਧੀ ਟੱਕਰ ਹੋ ਗਈ, ਜਿਸ ਨਾਲ ਇਨ੍ਹਾਂ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਉਨ੍ਹਾਂ ਦੱਸਿਆ ਕਿ ਟੱਕਰ ਏਨੀ ਭਿਆਨਕ ਸੀ ਕਿ ਸਾਬਾ ਮਸੀਹ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦੇ ਨਾਲ 2 ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਤੇ ਸਕਾਰਪੀਓ ਗੱਡੀ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।