10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੀੜੀ ਅਫਗਾਨਾ ਵਿਖੇ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ

ਹਰਚੋਵਾਲ, 10 ਅਗਸਤ (ਭਾਮ, ਢਿੱਲੋਂ)-ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ.

Ad Position 21
No active advertisement
ਅਜੀਤ ਡੈਸਕ 11-08-2026
ਹਰਚੋਵਾਲ, 10 ਅਗਸਤ (ਭਾਮ, ਢਿੱਲੋਂ)-ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕੀੜੀ ਅਫਗਾਨਾ ਵਿਖੇ 28 ਸਾਲਾ ਹਰਮਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੀੜੀ ਅਫਗਾਨਾ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੀ ਪਛਾਣ ਕੀਤੀ ਗਈ। ਇਸ ਉਪਰੰਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਿਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ। ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦੇਸ਼ ’ਚ ਭਾਜਪਾ ਕਾਰਪੋਰੇਟਾਂ ਤੇ ਸਾਮਰਾਜੀਆਂ ਦੇ ਪ੍ਰਭਾਵ ਹੇਠ ਸਰਕਾਰ ਚਲਾ ਰਹੀ- ਏਕਟੂ ਆਗੂ ਅਗਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਵਿਧਾਇਕ ਅਮਰਪਾਲ ਸਿੰਘ ਵਲੋਂ ਮੀਟਿੰਗ ਕਿਹਾ, ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਲੜਾ...
Ad Position 24