11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ਿਵਾਲਿਕ ਕਾਲਜ ਦੇ ਅੱਵਲ ਵਿਦਿਆਰਥੀ। ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 11 ਅਗਸਤ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫ਼ਾਬਾਦ ਜੱਟਾਂ ਦਾ ਬੀ. ਐੱਡ.

Ad Position 21
No active advertisement
ਅਜੀਤ ਡੈਸਕ 12-08-2026
ਗੁਰਦਾਸਪੁਰ, 11 ਅਗਸਤ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫ਼ਾਬਾਦ ਜੱਟਾਂ ਦਾ ਬੀ.ਐੱਡ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਚੇਅਰਮੈਨ ਡਾ: ਸਤਵਿੰਦਰ ਸਿੰਘ ਨੇ ਦੱਸਿਆ ਕਿ ਨਤਾਸ਼ਾ ਦੱਤਾ ਤੇ ਭਵਨੀਤ ਕੌਰ ਨੇ 8.20 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਤੇ ਯੂਨੀਵਰਸਿਟੀ ਪੱਧਰ ’ਤੇ 7ਵਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਲੀਨ, ਜਸਲੀਨ ਕੌਰ, ਗੁਰਲੀਨ ਕੌਰ, ਰਜਨੀਸ਼ ਕੌਰ ਤੇ ਦੀਪਿਕਾ ਨੇ 8.10 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਤੇ ਯੂਨੀਵਰਸਿਟੀ ’ਚ 19ਵਾਂ ਸਥਾਨ ਪ੍ਰਾਪਤ ਕੀਤਾ। ਰਿਤਿਕਾ ਸ਼ਰਮਾ ਤੇ ਮੋਨਿਕਾ ਅੱਤਰੀ ਨੇ 8.00 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ’ਚ ਤੀਜਾ ਤੇ ਯੂੂਨੀਵਰਸਿਟੀ ਪੱਧਰ ’ਤੇ 36ਵਾਂ ਸਥਾਨ ਪ੍ਰਾਪਤ ਕੀਤਾ। ਚੇਅਰਮੈਨ ਡਾ: ਸਤਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਕਾਲਜ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਵਿਸ਼ੇਸ਼ ਸਿਲੇਬਸ ਵਿਚ ਇਕ ਚੈਪਟਰ ਫੌਜ ਬਾਰੇ ਸ਼ਾਮਿਲ ਕੀਤਾ ਜਾਵੇ-ਬ੍ਰਿਗੇਡੀਅਰ ਕਾਹਲੋਂ ਅਗਲੀ ਖ਼ਬਰ ਡੀ. ਸੀ.­ ਵਲੋਂ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
Ad Position 24