12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਰਤਾਪ ਭੱਟੀ ਸਰਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਨਿਯੁਕਤ

ਕਿਲ੍ਹਾ ਲਾਲ ਸਿੰਘ, 11 ਅਗਸਤ (ਬਲਬੀਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕ੍ਰਿਸ਼ਚੀਅਨ ਭਾਈਚਾਰੇ ਭਾਈਚਾਰੇ ਦੇ ਸਭ ਤੋਂ ਤੇਜ਼ ਤਰਾਰ ਬੁਲਾਰੇ ਪਰਤਾਪ ਭੱਟੀ ਸਰਵਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਦਰ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਕ੍ਰਿਸ਼ਚੀਅਨ ਭਾਈਚਾਰੇ ਅੰਦਰ ਖੁਸ਼ੀ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 12-08-2026
ਕਿਲ੍ਹਾ ਲਾਲ ਸਿੰਘ, 11 ਅਗਸਤ (ਬਲਬੀਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕ੍ਰਿਸ਼ਚੀਅਨ ਭਾਈਚਾਰੇ ਭਾਈਚਾਰੇ ਦੇ ਸਭ ਤੋਂ ਤੇਜ਼ ਤਰਾਰ ਬੁਲਾਰੇ ਪਰਤਾਪ ਭੱਟੀ ਸਰਵਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਦਰ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਕ੍ਰਿਸ਼ਚੀਅਨ ਭਾਈਚਾਰੇ ਅੰਦਰ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪਰਤਾਪ ਭੱਟੀ ਸਰਵਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਮੇਰੇ ਉਪਰ ਵਿਸ਼ਵਾਸ ਕਰਕੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਥੋੜ੍ਹੇ ਸਮੇਂ ਬਾਅਦ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕ੍ਰਿਸ਼ਚੀਅਨ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਜਿਤਾਉਣ ਲਈ ਦਿਨ-ਰਾਤ ਇਕ ਕਰ ਦੇਵੇਗਾ। ਪਰਤਾਪ ਭੱਟੀ ਸਰਵਾਲੀ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24