ਸਕੂਲ ਨੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਦੀਨਾਨਗਰ, 11 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਏ. ਐਸ.
ਦੀਨਾਨਗਰ, 11 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਏ.ਐਸ.ਆਰ ਇੰਟਰਨੈਸ਼ਨਲ ਸਕੂਲ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਆਈ.ਸੀ.ਐਸ.ਸੀ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਈ.ਸੀ.ਐਸ.ਸੀ ਵਲੋਂ ਜਾਰੀ ਮੈਰਿਟ ਸਰਟੀਫਿਕੇਟ ਵੰਡੇ ਗਏ। ਸਕੂਲ ਦੇ ਵਾਈਸ ਚੇਅਰਮੈਨ ਐਡਵੋਕੇਟ ਠਾਕੁਰ ਸੂਰੀਆ ਪ੍ਰਤਾਪ ਸਿੰਘ ਵਲੋਂ ਦੀਪ ਰੌਸ਼ਨ ਕਰਨ ਮਗਰੋਂ ਸ਼ੁਰੂ ਹੋਏ ਪ੍ਰੋਗਰਾਮ ਦੌਰਾਨ ਵਾਈਸ ਚੇਅਰਮੈਨ ਐਡਵੋਕੇਟ ਠਾਕੁਰ ਸੂਰਿਆ ਪ੍ਰਤਾਪ ਸਿੰਘ ਨੇ ਉਚੇਚੇ ਤੌਰ ’ਤੇ ਸ਼ਾਮਿਲ ਹੋਣ ਲਈ ਪੁੱਜੇ। ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਫ਼ਲਤਾ ਪ੍ਰਾਪਤ ਕਰਨ ’ਚ ਵਿਦਿਆਰਥੀਆਂ ਦੀ ਆਪਣੀ ਮਿਹਨਤ, ਸਮਰਪਣ ਤੇ ਅਨੁਸ਼ਾਸਨ ਦੇ ਨਾਲ ਨਾਲ ਮਾਪਿਆਂ ਦਾ ਨਿਰੰਤਰ ਸਮਰਥਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਵਿਦਿਆਰਥੀਆਂ ਨੇ ਅੱਜ ਸ਼ਾਨਦਾਰ ਪ੍ਰਦਰਸ਼ਨ ਬਦੌਲਤ ਜੋ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ, ਉਹ ਸਮਾਜ ਤੇ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਹਰ ਚੁਣੌਤੀ ਨੂੰ ਮੌਕੇ ’ਚ ਬਦਲਣ ਦੀ ਸਮਰੱਥਾ ਰੱਖਦੀ ਹੈ। ਉਨਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਹੋਰਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਿਤ ਕਰੇਗੀ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਿੰਦਰਪਾਲ ਦੇ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ।