12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੰਵਲਪ੍ਰੀਤ ਸਿੰਘ ਕਾਕੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਬਣਨ ’ਤੇ ਸਨਮਾਨਿਤ ਕੀਤਾ ਕਾਕੀ ਅਤੇ ਸਾਥੀਆਂ ਨੇ ਪਾਰਟੀ ਹਾਈਕਮਾਂਡ ਤੇ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ

ਕਾਹਨੂੰਵਾਨ, 11 ਅਗਸਤ (ਨਿਸ਼ਾਨ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਰਕੱਢ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਉਨ੍ਹਾਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੰਵਲਪ੍ਰੀਤ ਸਿੰਘ ਕਾਕੀ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਯੂਥ ਵਿੰਗ ਦੀ ਕੋਰ ਕਮੇਟੀ ਮੈਂਬਰ ਵੀ ਹਨ, ਉਨ੍ਹਾਂ ਦੀ ਇਸ ਨਿਯੁਕਤੀ ਦਾ ਪਤਾ ਲੱਗਣ ’ਤੇ ਵਰਕਰਾਂ ਤੇ ਉਨ੍ਹਾਂ ਦੇ ਕੱਟੜ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

Ad Position 21
No active advertisement
ਕੰਵਲਪ੍ਰੀਤ ਸਿੰਘ ਕਾਕੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਬਣਨ ’ਤੇ ਸਨਮਾਨਿਤ ਕਰਦੇ ਹੋਏ ਆਗੂ ਤੇ ਵਰਕਰ। ਤਸਵੀਰ : ਨਿਸ਼ਾਨ ਸਿੰਘ ਚਾਹਲ 12-08-2026
ਕਾਹਨੂੰਵਾਨ, 11 ਅਗਸਤ (ਨਿਸ਼ਾਨ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਰਕੱਢ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਉਨ੍ਹਾਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੰਵਲਪ੍ਰੀਤ ਸਿੰਘ ਕਾਕੀ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਯੂਥ ਵਿੰਗ ਦੀ ਕੋਰ ਕਮੇਟੀ ਮੈਂਬਰ ਵੀ ਹਨ, ਉਨ੍ਹਾਂ ਦੀ ਇਸ ਨਿਯੁਕਤੀ ਦਾ ਪਤਾ ਲੱਗਣ ’ਤੇ ਵਰਕਰਾਂ ਤੇ ਉਨ੍ਹਾਂ ਦੇ ਕੱਟੜ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਅੱਜ ਵੱਡੀ ਗਿਣਤੀ ’ਚ ਜ਼ਿਲ੍ਹੇ ਭਰ ਦੇ ਅਕਾਲੀ ਵਰਕਰਾਂ ਤੇ ਆਗੂਆਂ ਨੇ ਕੰਵਲਪ੍ਰੀਤ ਸਿੰਘ ਕਾਕੀ ਦੇ ਗ੍ਰਹਿ ਪਿੰਡ ਬਹੂਰੀਆਂ ਸੈਣੀਆਂ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਇਸ ਅਹੁਦੇ ’ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸੀਨੀਅਰ ਅਕਾਲੀ ਬਜ਼ੁਰਗ ਆਗੂ ਬਾਪੂ ਨੱਥਾ ਸਿੰਘ, ਮਨਜੀਤ ਸਿੰਘ ਕੰਗ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਰਿਆੜ, ਅਵਤਾਰ ਸਿੰਘ ਕਾਲਾ ਬਾਲਾ ਆਦਿ ਨੇ ਕਿਹਾ ਕਿ ਪਾਰਟੀ ਨੇ ਕਾਕੀ ਨੂੰ ਵੱਡਾ ਸਿਆਸੀ ਰੁਤਬਾ ਦਿੱਤਾ ਹੈ, ਜਿਸ ਨਾਲ ਕਾਕੀ ਦੀ ਪੰਜਾਬ ਭਰ ਤੇ ਖਾਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਤੇ ਹਲਕਾ ਕਾਦੀਆਂ ਅੰਦਰ ਲੋਕਪ੍ਰਿਅਤਾ ਵਧੇਗੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਅਪੀਲ ਕਰਦੇ ਹਨ ਕਿ ਜਲਦੀ ਤੋਂ ਜਲਦੀ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦੀ ਸੇਵਾਦਾਰੀ ਇੰਚਾਰਜ ਦੇ ਰੂਪ ਵਿਚ ਦਿੱਤੀ ਜਾਵੇ ਤਾਂ ਜੋ ਉਹ ਅਕਾਲੀ ਦਲ ਬਾਦਲ ਨੂੰ ਹਲਕਾ ਕਾਦੀਆਂ ਅੰਦਰ ਸਮਾਂ ਰਹਿੰਦੇ ਪੁਨਰ ਸੁਰਜੀਤ ਕਰ ਸਕਣ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਦੇ ਹਮੇਸ਼ਾ ਜਿਹੜੀ ਰਹਿਣਗੇ, ਜਿਨਾਂ ਨੇ ਉਨ੍ਹਾਂ ਦੀ ਕਾਬਲੀਅਤ ’ਤੇ ਗੌਰ ਕਰਦਿਆਂ ਪਾਰਟੀ ’ਚ ਅਹਿਮ ਅਹੁਦਾ ਦੇ ਕੇ ਨਿਵਾਜਿਆ ਹੈ। ਉਨ੍ਹਾਂ ਪਾਰਟੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਤੇ ਪਾਰਟੀ ਜੋ ਵੀ ਸੇਵਾ ਦੇਵੇਗੀ, ਉਹ ਤਨਦੇਹੀ ਨਾਲ ਕਰਨਗੇ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਰਿਆੜ, ਮੇਜਰ ਸਿੰਘ ਭੈਣੀ ਮੀਆਂ, ਜਸਵਿੰਦਰ ਸਿੰਘ ਪਟਵਾਰੀ, ਸਰਪੰਚ ਹਰਜਿੰਦਰ ਸਿੰਘ, ਠੇਕੇਦਾਰ ਹਨੀ, ਦਰਬਾਰਾ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਦੇਵ ਸਿੰਘ, ਦਰਸ਼ਨ ਸਿੰਘ ਜਗੋਵਾਲ ਬੇਟ, ਸਰਪੰਚ ਰੂਪ ਸਿੰਘ ਢੇਸੀਆਂ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ, ਸਰਪੰਚ ਸੁਲੱਖਣ ਸਿੰਘ ਪੱਪੂ ਵੜੈਚ, ਬਲਦੇਵ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਸੁਰਜੀਤ ਸਿੰਘ ਭੈਣੀ ਮੀਆਂ ਖਾਂ, ਗੁਰਦੀਪ ਸਿੰਘ ਭੈਣੀ ਮੀਆਂ ਖਾਂ, ਗੁਰਜੀਤ ਸਿੰਘ ਚੀਮਾ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 77ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਐਸ. ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਦਰਜ ਕਰਵਾਇਆ ਨਾਮ
Ad Position 24