ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ-ਭਿੱਲਾ ਕੋਟਲੀ
ਕੋਟਲੀ ਸੂਰਤ ਮੱਲ੍ਹੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਤੇ ਸਰਪੰਚ ਦਲਬੀਰ ਸਿੰਘ ਭਿੱਲਾ ਕੋਟਲੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਕਰਕੇ ਲੋਕਾਂ ਦਾ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਉਨ੍ਹਾਂ ਦੇ ਪਰਿਵਾਰ ਨੂੰ ਸਿਆਸੀ ਤੌਰ ’ਤੇ ਤਕੜਾ ਕਰਨ ਲਈ ਉਨ੍ਹਾਂ ਨਾਲ ਜੁੜ ਰਹੇ ਹਨ। ਸ੍ਰੀ ਭਿੱਲਾ ਨੇ ਦੱਸਿਆ ਕਿ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ’ਤੇ 21 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ ਜਿਹੜਾ ਕਿ ਸ਼ਲਾਘਾਯੋਗ ਕੰਮ ਹੈ।
ਕੋਟਲੀ ਸੂਰਤ ਮੱਲ੍ਹੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਤੇ ਸਰਪੰਚ ਦਲਬੀਰ ਸਿੰਘ ਭਿੱਲਾ ਕੋਟਲੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਕਰਕੇ ਲੋਕਾਂ ਦਾ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਉਨ੍ਹਾਂ ਦੇ ਪਰਿਵਾਰ ਨੂੰ ਸਿਆਸੀ ਤੌਰ ’ਤੇ ਤਕੜਾ ਕਰਨ ਲਈ ਉਨ੍ਹਾਂ ਨਾਲ ਜੁੜ ਰਹੇ ਹਨ। ਸ੍ਰੀ ਭਿੱਲਾ ਨੇ ਦੱਸਿਆ ਕਿ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ’ਤੇ 21 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ ਜਿਹੜਾ ਕਿ ਸ਼ਲਾਘਾਯੋਗ ਕੰਮ ਹੈ। ਭਿੱਲਾ ਕੋਟਲੀ ਨੇ ਕਿਹਾ ਕਿ ਕਸਬਾ ਕੋਟਲੀ ਸੂਰਤ ਮੱਲ੍ਹੀ ਸਮੇਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ’ਚ 50 ਤੋ ਵੱਧ ਲੋੜਵੰਦ ਪਰਿਵਾਰਾਂ ਦੀਆ ਧੀਆਂ ਦੇ ਵਿਆਹ ’ਤੇ 21 ਹਜ਼ਾਰ ਰੁਪਏ ਪਰਿਵਾਰ ਵਲੋਂ ਸ਼ਗਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਚੰਗਾ ਕੰਮ ਹੈ ਤੇ ਪਰਿਵਾਰ ਵਲੋਂ ਹਲਕੇ ਦੇ ਲੋਕਾਂ ਦੀ ਦਿਨ ਰਾਤ ਸੇਵਾ ਕੀਤੀ ਜਾ ਰਹੀ ਹੈ ਜਿਸ ਕਰਕੇ ਲੋਕ ਉਨਾ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਮੰਨੂੰ ਆਸਟ੍ਰੇਲੀਆ ਵਲੋਂ ਲੋੜਵੰਦਾ ਪਰਿਵਾਰ ਦੀ ਨਿਰੰਤਰ ਸਹਾਇਤਾ ਕਰਨ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਰਾਜਵਿੰਦਰ ਕੌਰ, ਸੀਨੀਅਰ ਆਗੂ ਜਸਬੀਰ ਸਿੰਘ ਵਡਾਲਾ ਬਾਂਗਰ, ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ ਭਿੱਟੇਵੱਢ, ਗੁਰਮੁੱਖ ਸਿੰਘ ਢੇਸੀਆ, ਸਾਬੀ ਕੋਟਲੀ, ਸਰਪੰਚ ਗੁਰਪ੍ਰੀਤ ਸਿੰਘ ਰਹੀਮਾਬਾਦ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਅਮਨਦੀਪ ਸਿੰਘ, ਜੱਗੀ ਸਰਪੰਚ ਲੁਕਮਾਨੀਆ, ਗੁਰਬਚਨ ਸਿੰਘ ਮਾਹਲ, ਸਰਪੰਚ ਲਾਡੀ ਮਾਹਲ, ਸਰਪੰਚ ਲਖਵਿੰਦਰ ਸਿੰਘ ਵੜੈਚ ਆਦਿ ਹਾਜ਼ਰ ਸਨ।