13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੀ. ਐਮ. ਐਸ. ਐਮ ਗਰੁੱਪ ਪੁਰਾਣਾ ਸ਼ਾਲਾ ਦਾ ਬੀ.ਐੱਡ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 11 ਅਗਸਤ (ਅਸ਼ੋਕ ਸ਼ਰਮਾ)-ਬੀ. ਐਮ.

Ad Position 21
No active advertisement
ਅਜੀਤ ਡੈਸਕ 12-08-2026
ਗੁਰਦਾਸਪੁਰ, 11 ਅਗਸਤ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਟਿਊਟ ਪੁਰਾਣਾ ਸ਼ਾਲਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਡ ਸਮੈਸਟਰ ਦੂਸਰੇ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਨਤੀਜੇ ’ਚ ਜੈਸਮੀਨ ਕੌਰ ਨੇ 8:10 ਐਸ.ਜੀ.ਪੀ.ਏ ਲੈ ਕੇ ਪਹਿਲਾ, ਸਲੋਨੀ ਨੇ 7:90 ਐਸ.ਜੀ.ਪੀ.ਏ ਲੈ ਕੇ ਦੂਜਾ, ਜਸਨੂਰ ਕੌਰ ਨੇ 7:70 ਐਸ.ਜੀ.ਪੀ.ਏ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ I ਇਸ ਤੋ ਇਲਾਵਾ ਪ੍ਰੀਆ ਨੇ 7:50 ਐਸ.ਜੀ.ਪੀ. ਏ,ਖੁਸ਼ਪ੍ਰੀਤ ਕੌਰ ਨੇ 7:40 ਐਸ.ਜੀ.ਪੀ.ਏ ਅਤੇ ਸਿਮਰਨਜੀਤ ਕੌਰ ਨੇ 7:40 ਐਸ.ਜੀ.ਪੀ.ਏ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨਾਂ ਦੱਸਿਆ ਕਿ ਸੰਸਥਾ ਵਿਚ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐੱਡ, ਈ.ਟੀ.ਟੀ ਦੇ ਨਾਲ ਨਾਲ ਜੀ.ਐਨ.ਐਮ, ਏ.ਐੱਨ.ਐੱਮ, ਬੀ.ਐਸੀ ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲੱਬਧ ਹਨ। ਇਛੁੱਕ ਵਿਦਿਆਰਥੀ ਕਾਲਜ ਵਿਚ ਸਥਾਤ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ ਪੰਜਾਬ ਸਰਕਾਰ ਤੋਂ ਡੀ.ਏ ਜਾਰੀ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ ਮੁਸਕਾਨ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲ...
Ad Position 24