12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ. ਐਸ. ਸੀ. ਨਾਨ-ਮੈਡੀਕਲ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 11 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਐਸ.

Ad Position 21
No active advertisement
ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ.ਐਸ.ਸੀ. (ਨਾਨ-ਮੈਡੀਕਲ) ਛੇਵੇਂ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ । ਇਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ । ਕਾਲਜ ਦੀ ਵਿਦਿਆਰਥਣ ਅੰਜਲੀ ਨੇ ਪਹਿਲਾ, ਰੀਆ ਨੇ ਦੂਜਾ ਅਤੇ ਗੌਰਵ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਵਲੋਂ ਦਿੱਤੇ ਸਮਰਪਿਤ ਮਾਰਗ ਦਰਸ਼ਨ ਦਾ ਨਤੀਜਾ ਹੈ । ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜੇ ਲਈ ਰਜਨੀ ਪੰਜਾਬੀ ਵਿਭਾਗ, ਤਮੰਨਾ ਕੈਮਿਸਟਰੀ ਵਿਭਾਗ, ਗੀਤਾਂਜਲੀ ਸ਼ਰਮਾ ਫਿਜ਼ਿਕਸ ਵਿਭਾਗ, ਅੰਕਿਤਾ ਤੇ ਸ਼ਵੇਤਾ ਅੰਗਰੇਜ਼ੀ ਵਿਭਾਗ, ਡਾ: ਅਭਿਨਵ ਤੇ ਰਵਿੰਦਰ ਗਣਿਤ ਵਿਭਾਗ ਨੂੰ ਵੀ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਪ੍ਰਤੀ ਅਧਿਆਪਕਾਂ ਦੇ ਸਮਰਪਣ ਤੇ ਸ਼ਾਨਦਾਰ ਅਧਿਆਪਨ ਕਾਰਜ ਦੀ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਈਂ ਇੰਸਟੀਚਿਊਟ ਬਧਾਨੀ ਵਿਖੇ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਬੂਟੇ ਲਗਾਏ ਅਗਲੀ ਖ਼ਬਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ‘ਐਂਟੀ ਸਟੇਟ’ ਕਹਿਣ ’ਤੇ ਰੋਸ ’ਚ ਲਹਿਰਾਇਆ ਤਿਰੰਗਾ
Ad Position 24