11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਾਂਗਰਸ ਦੇ ਹੱਕ ਵਿਚ ਬਣ ਰਿਹਾ ਮਾਹੌਲ, ਲੋਕ ਮੌਜੂਦਾ ਸਰਕਾਰ ਤੋਂ ਤੰਗ-ਬਲਬੀਰ ਫਤਿਹਪੁਰੀਆ

ਘਰੋਟਾ, 11 ਅਗਸਤ (ਸੰਜੀਵ ਗੁਪਤਾ)-ਸੀਨੀਅਰ ਕਾਂਗਰਸ ਆਗੂ ਬਲਬੀਰ ਫਤਿਹਪੁਰੀਆ ਨੇ ਘਰੋਟਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਘਰੋਟਾ, ਭੀਮਪੁਰ ਪੁਲ, ਜੰਗਲ, ਭਵਾਨੀ, ਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਚਲਾਈ ।

Ad Position 21
No active advertisement
ਅਜੀਤ ਡੈਸਕ 12-08-2026
ਘਰੋਟਾ, 11 ਅਗਸਤ (ਸੰਜੀਵ ਗੁਪਤਾ)-ਸੀਨੀਅਰ ਕਾਂਗਰਸ ਆਗੂ ਬਲਬੀਰ ਫਤਿਹਪੁਰੀਆ ਨੇ ਘਰੋਟਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਘਰੋਟਾ, ਭੀਮਪੁਰ ਪੁਲ, ਜੰਗਲ, ਭਵਾਨੀ, ਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਚਲਾਈ । ਇਸ ਦੌਰਾਨ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ । ਬਲਬੀਰ ਫਤਿਹਪੁਰੀਆ ਨੇ ਕਿਹਾ ਕਿ ਖੇਤਰ ’ਚ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਹੁਣ ਬਦਲਾਅ ਦੇ ਇੱਛੁਕ ਹਨ । ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿੱਤ ਦੇ ਮੁੱਦਿਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ । ਫਤਿਹਪੁਰੀਆ ਨੇ ਕਿਹਾ ਕਿ ਘਰੋਟਾ ਬਲਾਕ ਖੇਤਰ ’ਚ ਆਈ.ਟੀ.ਆਈ. ਕਾਲਜ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਹੈ । ਖੇਤਰ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਜਾਣ ਲਈ ਮਜਬੂਰ ਹੋਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਖੇਤਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਘਰੋਟਾ ਵਿਚ ਆਈ.ਟੀ.ਆਈ. ਕਾਲਜ ਦੀ ਮੰਗ ਨੂੰ ਤਰਜ਼ੀਹ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ । ਇਸ ਨਾਲ ਖੇਤਰ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਮਿਲ ਸਕਣਗੇ । ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਆਪਣੀ ਸਰਗਰਮੀ ਵਧਾਉਣ ਅਤੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ । ਇਸ ਮੌਕੇ ਵਿਜੇ ਕੁਮਾਰ, ਦਰਸ਼ਨ ਸਿੰਘ, ਹਰਦੇਵ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਸਥਾਨਿਕ ਲੋਕ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਮਿਹਨਤ ਕਰਕੇ ਮੁਕਾਮ ਹਾਸਲ ਕਰਨ-ਮਾਸਟਰ ਰਮਨ ਗੋਇਲ ਅਗਲੀ ਖ਼ਬਰ ਐਮ.ਕਾਮ ਦੇ ਨਤੀਜੇ ’ਚ ਰਿਤਿਕਾ ਸਿਆਲ ਯੂਨੀਵਰਸਿਟੀ ’ਚੋਂ ਪਹਿਲੇ ਸਥਾਨ ’ਤੇ ਰਹੀ
Ad Position 24