11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ’ਚ ਡਰੋਨ ਉਡਾਉਣ ’ਤੇ ਪਾਬੰਦੀ

ਪਠਾਨਕੋਟ, 11 ਅਗਸਤ (ਸੰਧੂ)-15 ਅਗਸਤ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਸਟੇਡੀਅਮ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ, ਰਿਮੋਟ ਕੰਟਰੋਲਡ ਮਾਈਕਰੋ-ਲਾਈਟ ਏਅਰਕ੍ਰਾਫਟ ਤੇ ਇਸ ਤਰ੍ਹਾਂ ਦੇ ਹੋਰ ਯੰਤਰ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਰਸ਼ਦੀਪ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 14 ਅਤੇ 15 ਅਗਸਤ 2026 ਤੱਕ ਲਾਗੂ ਰਹੇਗੀ।

Ad Position 21
No active advertisement
ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੰਧੂ)-15 ਅਗਸਤ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਸਟੇਡੀਅਮ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ, ਰਿਮੋਟ ਕੰਟਰੋਲਡ ਮਾਈਕਰੋ-ਲਾਈਟ ਏਅਰਕ੍ਰਾਫਟ ਤੇ ਇਸ ਤਰ੍ਹਾਂ ਦੇ ਹੋਰ ਯੰਤਰ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਰਸ਼ਦੀਪ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 14 ਅਤੇ 15 ਅਗਸਤ 2026 ਤੱਕ ਲਾਗੂ ਰਹੇਗੀ। ਨੇੜਲੇ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਵੀ ਇਨ੍ਹਾਂ ਦੋ ਦਿਨਾਂ ਦੌਰਾਨ ਡਰੋਨ ਨਾ ਉਡਾਉਣ ਦੀ ਹਦਾਇਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਕੌਮੀ ਝੰਡਾ ਲਹਿਰਾਉਣਗੇ ਤੇ ਪਰੇਡ ਦੀ ਸਲਾਮੀ ਲੈਣਗੇ। ਇਹ ਪਾਬੰਦੀ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਤਗਮਾ ਜੇਤੂ ਪਹਿਲਵਾਨ ਵਿਸ਼ਾਖਾ ਦਾ ਮਿੰਟੂ ਪਹਿਲਵਾਨ ਵਲੋਂ ਸਨਮਾਨ ਅਗਲੀ ਖ਼ਬਰ ਅਖਾੜੇ ’ਚ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀਕਸ਼ਿਤ ਠਾਕੁਰ ਦਾ ਸ਼ਾਨਦਾਰ ਸਵਾਗਤ ਅਤੇ ਸਨਮਾਨ
Ad Position 24