ਗੁਰੂ ਨਾਨਕ ਖਾਲਸਾ ਸਕੂਲ, ਨਾਰੋਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਨਾਰੋਵਾਲ) ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਨਾਰੋਵਾਲ) ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਮੈਨੇਜਿੰਗ ਕਮੇਟੀ, ਪ੍ਰਿੰਸੀਪਲ ਦਲਜੀਤ ਸਿੰਘ ਬਾਜਵਾ, ਉਪ ਪ੍ਰਿੰਸੀਪਲ ਰਾਜਵਿੰਦਰ ਕੌਰ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਰਾਜਬੀਰ ਕੌਰ ਕਲਸੀ ਪਤਨੀ ਵਿਧਾਇਕ ਸ਼ੈਰੀ ਕਲਸੀ ਅਤੇ ਉਨ੍ਹਾਂ ਨਾਲ ਆਏ ਹੋਏ ਸੀਨੀਅਰ ਡਿਪਟੀ ਮੇਅਰ ਕੁਲਵੰਤ ਕੌਰ, ਸਟਾਫ ਨੀਲੂ ਚੌਹਾਨ, ਸਮਰੱਥ ਮਸ਼ੀਨ ਟੂਲਸ ਦੇ ਮਾਲਕ ਸਤਨਾਮ ਸਿੰਘ ਤੇ ਸਕਿਓਰਟੀ ਇੰਚਾਰਜ ਮਨੀਸ਼ ਕੁਮਾਰ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੁਆਰਾ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਸਮਾਗਮ ’ਚ ਆਉਣ ਲਈ ਧੰਨਵਾਦ ਕੀਤਾ। ਸ਼੍ਰੀਮਤੀ ਕਲਸੀ ਨੇ ਵਿਦਿਆਰਥਣਾਂ ਨੂੰ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰੇਰਿਤ ਕੀਤਾ ਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਵਾਂ ਦਿੱਤੀਆਂ। ਸਕੂਲ ਵਿਖੇ ਖੀਰ ਪੂੜੇ ਤੇ ਹੋਰ ਖਾਣ-ਪੀਣ ਦੇ ਸਾਮਾਨ ਦਾ ਇੰਤਜ਼ਾਮ ਕੀਤਾ ਗਿਆ ਸੀ। ਵਿਦਿਆਰਥਣਾਂ ਨੇ ਇਹ ਖੁਸ਼ੀ ਭਰਿਆ ਤਿਉਹਾਰ ਬਹੁਤ ਹੀ ਰੀਝ ਮਨਾਇਆ।