ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਵਿਖੇ ਯੁਵਕ ਦਿਵਸ ਮਨਾਇਆ
ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਹਿੰਦੂ ਕੰਨਿਆਂ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ. ਡੀ.
ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਹਿੰਦੂ ਕੰਨਿਆਂ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸਕੱਤਰ ਰਮੇਸ਼ ਕੋਹਲੀ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਕਾਲਜ ਵਿਖੇ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧ ’ਚ ਭਾਸ਼ਣ ਮੁਕਾਬਲਿਆਂ ਦੌਰਾਨ ਵਿਦਿਆਰਥਣਾਂ ਵਲੋਂ ਯੁਵਾ ਦਿਵਸ ਨਾਲ ਸੰਬੰਧਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਯੁਵਾ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਸ਼ਵ ਪੱਧਰ ’ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੀ ਆਵਾਜ਼ ਅਤੇ ਸਮਾਜ ’ਚ ਉਨ੍ਹਾਂ ਦੇ ਯੋਗਦਾਨ ਨੂੰ ਉਜਾਗਰ ਕਰਨਾ ਹੈ । ਸਾਡੇ ਨੌਜਵਾਨਾਂ ਨੇ ਖੇਡਾਂ ਵਿਗਿਆਨ ਕਲਾ ਤੇ ਟੈਕਨੋਲਜੀ ਦੇ ਖੇਤਰ ਵਿਚ ਹਮੇਸ਼ਾਂ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ, ਪਰ ਅੱਜ ਦੇ ਇਸ ਆਧੁਨਿਕ ਯੁੱਗ ਵਿਚ ਸਾਡੇ ਸਾਹਮਣੇ ਕੁਝ ਵੱਡੀਆਂ ਚੁਣੌਤੀਆਂ ਵੀ ਹਨ, ਜਿਵੇਂ ਕਿ ਬੇਰੁਜਗਾਰੀ, ਨਸ਼ਿਆਂ ਦੀ ਮਾਰ, ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਵਰਤੋਂ ਰਾਹੀਂ ਸਾਡੀ ਜਵਾਨੀ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਅੰਤ ਵਿਚ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਗਈ ਤੇ ਨਾਲ ਹੀ ਵਿਦਿਆਰਥਣਾਂ ਨੂੰ ਸਹੀ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ।