13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬੀ.ਏ. ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਮਿਲੇਗੀ ਮੁਫ਼ਤ ਕੋਚਿੰਗ- ਪ੍ਰਿੰ. ਡਾ. ਚਰਨਜੀਤ ਸਿੰਘ

ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਪ੍ਰਮੁੱਖ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਦੌਰਾਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਕ ਸ਼ਾਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਕਾਲਜ ’ ਚ ਬੀ.

Ad Position 21
No active advertisement
ਅਜੀਤ ਡੈਸਕ 13-08-2026
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਪ੍ਰਮੁੱਖ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਦੌਰਾਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਕ ਸ਼ਾਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਕਾਲਜ ’ ਚ ਬੀ.ਏ. ’ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸੀ.ਸੀ.ਐੱਲ.ਪੀ. ਤਹਿਤ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁਲ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਉਪਰਾਲਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਮਜ਼ਬੂਤ ਤਿਆਰੀ ਦਾ ਮੌਕਾ ਪ੍ਰਦਾਨ ਕਰੇਗੀ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਤੇ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਇਲਾਕੇ ਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਤੇ ਵਰਦਾਨ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਵਿਖੇ ਯੁਵਕ ਦਿਵਸ ਮਨਾਇਆ
Ad Position 24