13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਜੀਤ, ਜਲੰਧਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਡਾ. ਦਲਜੀਤ ਸਿੰਘ ਚੀਮਾ ਨਾਲ ਕੀਤੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਤੇ 2027 ਦੀਆਂ ਚੋਣਾਂ ਸਬੰਧੀ ਬਣਾਈ ਰਣਨੀਤੀ

ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨਾਲ ਸਾਥੀਆਂ ਸਮੇਤ ਮੀਟਿੰਗ ਕੀਤੀ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 13-08-2026
ਬਟਾਲਾ, 12 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨਾਲ ਸਾਥੀਆਂ ਸਮੇਤ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾ. ਚੀਮਾ ਨਾਲ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਰਣਨੀਤੀ ਬਣਾਈ। ਮੀਟਿੰਗ ਉਪਰੰਤ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਾਬਕਾ ਮੰਤਰੀ ਡਾ. ਚੀਮਾ ਨਾਲ ਇਹ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਬਾਰੇ ਗੱਲਬਾਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਹੁਣ ਤੋਂ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਈ ਜਾ ਸਕੇ ਤੇ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਪਹਿਲੀਆਂ ਸਰਕਾਰਾਂ ਵਿਚ ਮਿਲਦੀਆਂ ਸਹੂਲਤਾਂ ਨੂੰ ਮੁੜ ਸੂਬੇ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਜਰਨੈਲ ਸਿੰਘ ਬੱਲ ਹਰਪੁਰਾ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਕੈਪਟਨ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਜਨਰਲ ਸਕੱਤਰ ਯੂਥ ਅਕਾਲੀ ਦਲ, ਹੀਰਾ ਵਾਲੀਆ ਕੰਡੀਲਾ ਵੀ ਉਨ੍ਹਾਂ ਦੇ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਵਰਲਡ ਵੀਜ਼ਾ ਹੱਬ ਨੇ ਵਿਦਿਆਰਥਣ ਦਾ ਯੂ.ਕੇ ਦਾ ਲਾਟਰੀ ਵੀਜ਼ਾ ਲਗਵਾਇਆ * ਯੂ.ਕੇ ਦੇ ਸਤੰਬਰ ਇਨਟੇਕ ਵਿਦਿਆਰਥੀ ਕਰਨ ਅਪਲਾਈ-... ਅਗਲੀ ਖ਼ਬਰ -ਮਾਮਲਾ ਨੌਜਵਾਨ ਦੇ ਕਤਲ ਦਾ- ਗੁੱਸੇ ’ਚ ਆਏ ਪਿੰਡ ਵਾਸੀਆਂ ਨੇ ਘੇਰਿਆ ਥਾਣਾ ਕਿਲ੍ਹਾ ਲਾਲ ਸਿੰਘ ਪੁਲਿਸ ’ਤੇ ਦੋਸ਼ੀਆਂ ਖਿਲ...
Ad Position 24